ਜਲੰਧਰ (ਵਿੱਕੀ ਸੂਰੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਅਤੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅਤੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਗੁਰੂ ਤੇਗ ਬਹਾਦਰ ਨਗਰ, ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਚ ਵੀ ਸੰਗਤਾਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ।

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸਾਰੇ ਗੁਰੂ ਦੁਆਰਿਆਂ ਵਿਚ ਸੰਗਤਾਂ ਲਈ ਲੰਗਰ ਲਗਾਇਆ ਗਿਆ। ਇਸ ਦੇ ਨਾਲ ਹੀ 13-13 ਹੱਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਗੁਰੂਦੁਆਰੇ ਵਿਚ ਆਈਆਂ ਹੋਈਆਂ ਸੰਗਤਾਂ ਨੂੰ ਬੂਟੇ ਵੰਡੇ ਗਏ। ਇਸ ਦੇ ਨਾਲ ਹੀ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਗੁਰੂਦੁਆਰਾ ਚਰਨ ਕੰਵਲ ਵਿਚ ਆਈ ਹੋਈ ਸਾਰੀ ਸੰਗਤ ਦਾ ਧੰਨਵਾਦ ਕੀਤਾ ਤੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

    ਇਸ ਮੌਕੇ ਸ਼੍ਰੀ ਕੀਮਤੀ ਭਗਤ, ਹਰਭਜਨ ਸਿੰਘ ਖੱੜਕ , ਜਗਜੀਤ ਸਿੰਘ ਲਾਡੀ, ਤਰਲੋਚਨ ਸਿੰਘ ਛਾਬੜਾ, ਹਰਜੀਤ ਸਿੰਘ ਬਾਬਾ, ਇੰਦਰਜੀਤ ਸਿੰਘ ਬੱਬਰ, ਪਰਵਿੰਦਰ ਸਿੰਘ ਗੱਗੂ, , ਗੁਰਸ਼ਰਨ ਸਿੰਘ ਛੰਨੂੰ ਹਾਜ਼ਰ ਸਨ। ਇਸ ਮੌਕੇ ‘ਵੈਲਕਮ ਨਿਊਜ 24’ ਦੇ ਮੈਨੇਜਿੰਗ ਡਾਇਰੈਕਟਰ ਸ. ਅਮਰਪ੍ਰੀਤ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਗੁਰੂਦੁਆਰਿਆਂ ਵਿਚ ਜਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।