ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਿਛਲੇ ਮਹੀਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸੀ। ਇਸੇ ਸਬੰਧ ਵਿੱਚ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ।

                                                      

ਸਮਾਗਮ ਦੌਰਾਨ ਅਖੰਡ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਗੁਰਦੁਆਰਾ ਸਾਹਿਬ ਦੇ ਮੈਂਬਰ ਸਾਹਿਬਾਨ ਅਤੇ ਸੇਵਾਦਾਰਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਮਨਜੀਤ ਸਿੰਘ ਟੀਟੂ (ਗੁਰਦੁਆਰਾ ਪ੍ਰਧਾਨ ਤੇ ਵਾਰਡ ਨੰਬਰ 50 ਦੇ ਕੌਂਸਲਰ), ਹਰਜੀਤ ਸਿੰਘ ਬਾਬਾ ਜੀ (ਜਨਰਲ ਸਕੱਤਰ) ,ਅਮਰਪ੍ਰੀਤ ਸਿੰਘ ਰਿੰਕੂ, ਗੁਰਸ਼ਰਨ ਸਿੰਘ ਸ਼ੰਨੂ, ਪ੍ਰਿਤਪਾਲ ਸਿੰਘ ਲੱਕੀ, ਗਗਨ ਨਾਰੰਗ, ਸਰਬਜੀਤ ਸਿੰਘ ਕਾਲੜਾ , ਤਰਲੋਚਨ ਸਿੰਘ ਚੱਬਰਾ, ਅਰਸ਼ਦੀਪ ਸਿੰਘ ਕਾਲੜਾ , ਗੁਰਸਿਦਕ ਸਿੰਘ, ਰਮਨਪ੍ਰੀਤ ਸਿੰਘ ਕਾਲੜਾ ਅਤੇ ਅੰਸ਼ਦੀਪ ਸਿੰਘ ਵੱਲੋਂ ਗੁਰੂ ਘਰ ਵਿਖੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਗਿਆ।

ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੋਂ ਦਿੱਤੇ ਸਹਿਯੋਗ ਅਤੇ ਸੇਵਾਵਾਂ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਸਮੂਹ ਸੰਗਤਾਂ ’ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ।