ਦੇਹਰਾਦੂਨ : ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਮੁੜ ਵਾਪਸ ਸ਼ੁਰੂ ਹੋ ਚੁੱਕੀ ਹੈ। ਦੱਸ ਦੇਈਏ ਕਿ ਸ਼ਰਧਾਲੂਆਂ ਨੇ ਆਪਣੀ ਇਹ ਯਾਤਰਾ 18-09-2021 ਤੋਂ ਸ਼ੁਰੂ ਕੀਤੀ ਸੀ। ਇਸ ਯਾਤਰਾ ਤੇ ਤੁਸੀਂ 10 ਅਕਤੂਬਰ ਤੱਕ ਜਾ ਸਕਦੇ ਹੋ। ਦੱਸਣਯੋਗ ਹੈ ਕਿ ਉਤਰਾਖੰਡ ਸਰਕਾਰ ਵਲੋਂ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਬੀਤੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਸ਼ਰਧਾਲੂ ਮੱਥਾ ਨਹੀਂ ਟੇਕ ਸਕੇ ਸਨ ਪਰ ਜਿਸ ਤਰ੍ਹਾਂ ਹੁਣ ਸਰਕਾਰ ਵੱਲੋਂ ਪਾਬੰਦੀਆਂ ‘ਚ ਢਿੱਲ ਦਿੱਤੀ ਗਈ ਹੈ, ਮੁੜ ਵਾਪਸ ਸ਼ਰਧਾਲੂਆਂ ‘ਚ ਖੁਸ਼ੀ ਦੀ ਲਹਿਰ ਆ ਗਈ ਹੈ।