Skip to content
ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਅਲੋਵਾਲ ਫੋਕਲ ਪੁਆਇੰਟ ਸਥਿਤ ਰਿੰਪਲ ਗਰੁੱਪ ਦੇ ਠੇਕੇ ਦੀ ਇੱਕ ਬ੍ਰਾਂਚ ‘ਤੇ ਗ੍ਰਨੇਡ ਮਿਲਿਆ ਹੈ। ਠੇਕੇ ਦੇ ਗੇਟ ਦੇ ਅੱਗੇ ਅਣ-ਚੱਲਿਆ ਗ੍ਰਨੇਡ ਮਿਲਿਆ ਹੈ। ਗ੍ਰਨੇਡ ਮਿਲਣ ਤੋਂ ਬਾਅਦ ਖ਼ੁਫ਼ੀਆ ਏਜੰਸੀਆਂ ਅਤੇ ਪੁਲਿਸ ਚੌਕਸ ਹੋ ਗਈ।
ਗ੍ਰਨੇਡ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆ ਅਤੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ, ਐੱਸ. ਐੱਚ. ਓ. ਸਿਵਲ ਲਾਈਨ ਗੁਰਦੇਵ ਸਿੰਘ, ਸੀ. ਆਈ. ਏ. ਦੇ ਇੰਸਪੈਕਟਰ ਅਮਨਦੀਪ ਸਿੰਘ,ਐੱਸ. ਆਈ. ਅੰਗਰੇਜ਼ ਸਿੰਘ ਸੀ. ਆਈ. ਏ. ਬਟਾਲਾ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ। ਇਸ ਦੇ ਨਾਲ ਹੀ ਬਾਕੀ ਟੀਮਾਂ ਵੀ ਮੌਕੇ ‘ਤੇ ਪੁੱਜ ਗਈਆਂ ਹਨ। ਗ੍ਰਨੇਡ ਮਿਲਣ ਤੋਂ ਬਾਅਦ ਲੋਕਾਂ ਵਿਚ ਡਰ ਦਾ ਮਾਹੌਲ ਹੈ।
Related