ਅੰਮ੍ਰਿਤਸਰ- ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਜਦੋਂ ਪੰਜਾਬ ਲੋਕ ਕਾਂਗਰਸ, ਬੀ.ਜੇ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਅੰਮ੍ਰਿਤਸਰ ਦੱਖਣੀ ਤੋਂ ਸਾਂਝੇ ਉਮੀਦਵਾਰ ਸ. ਹਰਜਿੰਦਰ ਸਿੰਘ ਠੇਕੇਦਾਰ ਚੋਣ ਪ੍ਰਚਾਰ ਕਰਨ ਲਈ ਗਏ ਤਾਂ ਉਨ੍ਹਾਂ ਦਾ ਕੁਝ ਲੋਕਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਜਿਸ ਦੀ ਸੋਸ਼ਲ ਮੀਡੀਆਂ ਤੇ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਲੋਕ ਕਾਫੀ ਗੁੱਸੇ ’ਚ ਨਜ਼ਰ ਆਏ। ਜਦੋਂ ਹਰਜਿੰਦਰ ਸਿੰਘ ਚੋਣ ਪ੍ਰਚਾਰ ਕਰਦਿਆਂ ਇਨ੍ਹਾਂ ਲੋਕਾਂ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਹਰਜਿੰਦਰ ਸਿੰਘ ਨੂੰ ਜੁੱਤੀਆਂ ਦਾ ਹਾਰ ਪਾਉਣ ਦੀ ਕੋਸ਼ਿਸ਼ ਕਰ ਰਹੇ ਸੀ ਅਤੇ ਹਰਜਿੰਦਰ ਸਿੰਘ ਚੋਰ ਹੈ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਹਰਜਿੰਦਰ ਸਿੰਘ ਉਥੋ ਚੁੱਪ-ਚਾਪ ਲੰਘ ਗਏ ਅਤੇ ਲੋਕ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ।