
Skip to content

ਅਮਿਤ ਨੱਖਵਾਲ: ਦੇਸ਼ ਭਰ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ 19 ਅਗਸਤ ਨੂੰ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ, ਰਾਜਸਥਾਨ ਸਮੇਤ 23 ਰਾਜਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ ਬਿਜਲੀ ਡਿੱਗਣ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।
ਮੌਸਮ ਵਿਭਾਗ ਮੁਤਾਬਕ ਉੱਤਰੀ ਓਡੀਸ਼ਾ ਤੱਟ ’ਤੇ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ, ਜਦਕਿ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਝਾਰਖੰਡ ਦੇ ਉਪਰਲੇ ਹਵਾ-ਮੰਡਲ ਵਿੱਚ ਚੱਕਰਵਾਤੀ ਹਵਾਵਾਂ ਦਾ ਘੇਰਾ ਬਣਿਆ ਹੋਇਆ ਹੈ। ਇਸ ਕਾਰਨ ਕਈ ਸੂਬਿਆਂ ਵਿੱਚ ਮੀਂਹ ਦੀ ਗਤੀਵਿਧੀ ਤੇਜ਼ ਹੋਣ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਵਿੱਚ ਵੀ ਭਾਰੀ ਮੀਂਹ ਦੀ ਚਿਤਾਵਨੀ
ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਬੱਦਲ ਛਾਏ ਹੋਏ ਹਨ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। 19 ਅਗਸਤ ਨੂੰ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।
ਯੂਪੀ ਅਤੇ ਬਿਹਾਰ ਵਿੱਚ ਵੀ ਮੀਂਹ-ਤੂਫ਼ਾਨ ਦਾ ਅਲਰਟ
ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਬਿਹਾਰ ਵਿੱਚ ਵੀ ਮਾਨਸੂਨ ਸਰਗਰਮ ਹੈ ਅਤੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਹਾਲਾਤ ਚੁਣੌਤੀਪੂਰਨ ਬਣੇ ਹੋਏ ਹਨ।
ਪਹਾੜੀ ਸੂਬਿਆਂ ਵਿੱਚ ਵੀ ਅਲਰਟ
ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਵੀ ਮੀਂਹ ਅਤੇ ਗਰਜ-ਚਮਕ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਦੇ ਕੁੱਲੂ, ਕਾਂਗੜਾ, ਚੰਬਾ, ਕਿਨੌਰ, ਮੰਡੀ, ਊਨਾ, ਹਮੀਰਪੁਰ, ਸੋਲਨ ਅਤੇ ਬਿਲਾਸਪੁਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਜਲੀ ਦੀ ਗਰਜ-ਚਮਕ ਦੌਰਾਨ ਖੁੱਲ੍ਹੇ ਸਥਾਨਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਰਿਪੋਰਟ:- ਅਮਿਤ ਨੱਖਵਾਲ
Related