Skip to content
ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਉਮੀਦ ਹੈ। 19 ਅਗਸਤ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ।
ਮੌਸਮ ਵਿਗਿਆਨ ਕੇਂਦਰ ਅਨੁਸਾਰ, ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ 4 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਸਵੇਰ ਤੋਂ ਸ਼ਾਮ ਤੱਕ ਬਠਿੰਡਾ ਵਿੱਚ 1 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 7.5 ਮਿਲੀਮੀਟਰ ਅਤੇ ਰੋਪੜ ਵਿੱਚ 5 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਅੰਮ੍ਰਿਤਸਰ ਦਾ ਤਾਪਮਾਨ 31.2 ਡਿਗਰੀ, ਲੁਧਿਆਣਾ ਵਿੱਚ 34 ਡਿਗਰੀ, ਪਟਿਆਲਾ ਵਿੱਚ 33.8 ਡਿਗਰੀ ਅਤੇ ਬਠਿੰਡਾ ਵਿੱਚ 33 ਡਿਗਰੀ ਦਰਜ ਕੀਤਾ ਗਿਆ।
ਮੁਕੇਰੀਆਂ ਵਿੱਚ ਬਿਆਸ ਦਰਿਆ ਦੇ ਤੇਜ਼ ਵਹਾਅ ਕਾਰਨ ਮੁਕੇਰੀਆਂ ਨੂੰ ਗੁਰਦਾਸਪੁਰ ਨਾਲ ਜੋੜਨ ਵਾਲੇ ਧਨੋਆ ਪੁਲ ਵਿਚ ਦਰਾਰ ਪੈ ਗਈ ਹੈ। ਪ੍ਰਸ਼ਾਸਨ ਨੇ ਸੁਰੱਖਿਆ ਲਈ ਪੁਲ ‘ਤੇ ਪੁਲਿਸ ਤਾਇਨਾਤ ਕਰ ਦਿੱਤੀ ਹੈ ਅਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਹੈ।
ਪੌਂਗ ਡੈਮ ਵਿੱਚ ਰਾਤ ਤੱਕ 2 ਲੱਖ ਕਿਊਸਿਕ ਪਾਣੀ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਇਹ ਪੁਲ 2016 ਵਿੱਚ ਬਾਦਲ ਸਰਕਾਰ ਦੌਰਾਨ ਬਣਾਇਆ ਗਿਆ ਸੀ।
Related