ਜਲੰਧਰ(ਵਿੱਕੀ ਸੂਰੀ):- ਜਲੰਧਰ-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਪਿਛਲੇ ਦਿਨੀਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਏ ਗਏ। ਸਤਿਗੁਰੂ ਸਾਹਿਬ ਜੀ ਕਿਰਪਾ ਅਨੁਸਾਰ ਸਾਰੇ ਸਮਾਗਮ ਬੜੀਆਂ ਰੌਣਕਾਂ ਸਹਿਤ ਸੰਪੂਰਨ ਹੋਏ। ਇਸੇ ਸਬੰਧ ਵਿੱਚ ਗੁਰੂ ਸਾਹਿਬ ਜੀ ਦਾ ਧੰਨਵਾਦ ਕਰਨ ਲਈ ਅੱਜ ਰਾਤ ਦੇ ਵਿਸ਼ੇਸ਼ ਦੀਵਾਨ ਸ਼ੁਕਰਾਨਾ ਸਮਾਗਮ ਦੇ ਰੂਪ ਵਿੱਚ ਮਨਾਏ ਜਾਂਦੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਸ੍ਰ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਅੱਜ ਦੇ ਵਿਸ਼ੇਸ਼ ਸਮਾਗਮ ਵਿੱਚ ਸਹਿਜ ਪਾਠਾਂ ਦੀ ਚੱਲ ਰਹੀ ਲੜੀ ਦੌਰਾਨ ਗੁਰੂ ਘਰ ਦੇ ਸੇਵਕ ਸ੍ਰ ਗੁਰਪ੍ਰਤਾਪ ਸਿੰਘ ਖੁਰਾਣਾ ਦੇ ਪ੍ਰਵਾਰ ਵਲੋਂ ਸਹਿਜ ਪਾਠਾਂ ਦੀ ਸੰਪੂਰਨਤਾ ਹੋਈ। ਨੌਵੇਂ ਮਹਲੇ ਦੇ ਸਲੋਕਾਂ ਦਾ ਪਾਠ ਸੰਗਤੀ ਰੂਪ ਵਿਚ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ-ਨਛੱਤਰ ਸਿੰਘ ਦੇ ਜੱਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਮਹਾਂਮੰਡਲੇਸ਼ਵਰ ਸ੍ਰੀਮਾਨ ਸੰਤ ਸ਼ਾਂਤਾ ਨੰਦ ਜੀ ਨੇ ਕਥਾ ਵੀਚਾਰਾਂ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ ਬੇਅੰਤ ਸਿੰਘ ਸਰਹੱਦੀ ਅਤੇ ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ ਨੇ ਸੰਤ ਸ਼ਾਂਤਾ ਨੰਦ ਜੀ ਅਤੇ ਸ੍ਰ ਖੁਰਾਨਾ ਜੀ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕਰਦੇ ਹੋਏ ਨਿਵਾਜਿਆ ਅਤੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਵਧਾਈ ਦਿੱਤੀ। ਅਰਦਾਸ ਦੀ ਸਮਾਪਤੀ ਉਪਰੰਤ ਪ੍ਰਕਾਸ਼ ਪੁਰਬ ਦੌਰਾਨ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਸੇਵਾ ਸੁਸਾਇਟੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਸ਼ਖ਼ਸੀਅਤਾਂ ਵਿੱਚ ਗੁਰਮੁਖ ਸੇਵਕ ਦਲ, ਰਾਮਗੜੀਆ ਸੇਵਕ ਸਭਾ, ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ, ਮਾਤਾ ਗੁਜਰੀ ਜੀ ਸੇਵਾ ਸੁਸਾਇਟੀ, ਸਿੱਖ ਐਜੁਕੈਸ਼ਨਲ ਵੈਲਫੇਅਰ ਅਕੈਡਮੀ, ਗੁਰੂ ਰਾਮ ਦਾਸ ਸੇਵਾ ਸੁਸਾਇਟੀ, ਭਾਈ ਘਨ੍ਹਈਆ ਸੇਵਕ ਦਲ, ਮੀਰੀ-ਪੀਰੀ ਸੇਵਾ ਸੁਸਾਇਟੀ, ਸਿੰਘ ਆਰਟ ਸਟੂਡੀਓ ਤੋਂ ਇਲਾਵਾ ਸਾਰੇ ਪ੍ਰੋਗਰਾਮਾਂ ਦੀ ਯੂਟਿਊਬ ਚੈਨਲ ਰਾਹੀਂ ਲਾਈਵ ਟੈਲੀਕਾਸਟ ਦੀ ਸੇਵਾ ਕਰਨ ਵਾਲੇ ਅਮਰਜੀਤ ਸਿੰਘ ਭਾਟੀਆ ਅਤੇ ਹਰਪ੍ਰੀਤ ਸਿੰਘ, ਕਵੀ ਦਰਬਾਰ ਦੀ ਸਮੁੱਚੀ ਸੇਵਾ ਕਰਨ ਵਾਲੇ ਗੁਰਕਿਰਪਾਲ ਸਿੰਘ ਅਤੇ ਹਰਜੀਤ ਸਿੰਘ ਐਡਵੋਕੇਟ, ਢਾਡੀ ਦਰਬਾਰ ਦੀ ਸੇਵਾ ਕਰਨ ਵਾਲੇ ਚਰਨਜੀਤ ਸਿੰਘ ਲੱਕੀ ਮਾਰਬਲ, ਕੀਰਤਨ ਦਰਬਾਰ ਦੀ ਸੇਵਾ ਕਰਨ ਵਾਲੇ ਦਵਿੰਦਰ ਸਿੰਘ ਰਹੇਜਾ, ਟ੍ਰੈਫਿਕ ਕੰਟਰੋਲ ਅਤੇ ਹੋਰ ਸੇਵਾਵਾਂ ਲਈ ਸੀ.ਏ. ਜਸਮੀਤ ਸਿੰਘ, ਲੰਗਰ ਦੀ ਸੇਵਾ ਕਰਨ ਵਾਲੇ ਮਹਿੰਦਰ ਸਿੰਘ ਲੱਕੀ ਬਵੇਜਾ, ਵਿੱਕੀ ਕੋਹਲੀ, ਗੁਰਮਤਿ ਸਿੱਖਿਆ ਸਭਾ ਵਲੋਂ ਅਕਾਲੀ ਰਛਪਾਲ ਸਿੰਘ ਅਤੇ ਹੋਰ ਪਤਵੰਤੇ ਸੱਜਣਾ ਨੂੰ ਸਨਮਾਨਿਤ ਕਰਕੇ ਉਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਗੁਰੂ ਹਰਿਗੋਬਿੰਦ ਇਸਤਰੀ ਸਤਿਸੰਗ ਸਭਾ ਜਿਨ੍ਹਾਂ ਨੇ ਆਪਣੇ ਫੰਡ ਵਿਚੋਂ ਗੁਰਦੁਆਰਾ ਸਾਹਿਬ ਦੀਆਂ ਚੱਲ ਰਹੀਆਂ ਸੇਵਾਵਾਂ ਵਾਸਤੇ ਪੰਜ ਲੱਖ ਰੁਪਏ ਦੀ ਸੇਵਾ ਕੀਤੀ, ਦੀ ਪ੍ਰਧਾਨ ਬੀਬੀ ਮਹਿੰਦਰ ਕੌਰ ਕਾਲੜਾ, ਸਤਵੰਤ ਕੌਰ, ਰਾਜਿੰਦਰ ਕੌਰ ਭਾਟੀਆ, ਹਰਵਿੰਦਰ ਕੌਰ ਭੋਲੀ, ਜੋਗਿੰਦਰ ਕੌਰ ਅਤੇ ਸੁਸਾਇਟੀ ਦੀਆਂ ਸਮੂਹ ਮੈਂਬਰਾਨ ਬੀਬੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਜਨਰਲ ਸਕੱਤਰ ਗਿਆਨੀ ਗੁਰਮੀਤ ਸਿੰਘ ਨੇ ਨਿਭਾਈ। ਸਨਮਾਨਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਵਿੱਚ ਪ੍ਰਧਾਨ ਸਰਹੱਦੀ ਜੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ੍ਰ ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਚਰਨਜੀਤ ਸਿੰਘ ਸਰਾਫ, ਸਕੱਤਰ ਇੰਦਰਪਾਲ ਸਿੰਘ, ਜਗਜੀਤ ਸਿੰਘ ਖਜਾਨਚੀ, ਗੁਰਜੀਤ ਸਿੰਘ ਪੋਪਲੀ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਜਸਬੀਰ ਸਿੰਘ ਸੇਠੀ, ਸੁਰਿੰਦਰ ਸਿੰਘ ਸਿਆਲ, ਹਰਬੰਸ ਸਿੰਘ ਫੋਨ ਵਿਭਾਗ, ਬਿਸ਼ਨ ਸਿੰਘ ਆਦਿ ਪਤਵੰਤੇ ਹਾਜਰ ਸਨ। ਸਮਾਪਤੀ ਉਪਰੰਤ ਸਮੂਹ ਸੰਗਤਾਂ ਨੂੰ ਗੁਰੂ ਕਾ ਲੰਗਰ ਛਕਾਇਆ ਗਿਆ।