Skip to content
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦੋ ਅਹਿਮ ਕਾਰਵਾਈਆਂ ਦੌਰਾਨ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 7 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ।
ਛਾਪੇਮਾਰੀ ਤੋਂ ਬਾਅਦ ਫੜੇ ਗਏ ਮੁਲਜ਼ਮ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਇੰਟਰਨੈਸ਼ਨਲ ਡਰੱਗ ਸਿੰਡੀਕੇਟ ਨਾਲ ਜੁੜਿਆ ਹੋਇਆ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਨਸ਼ੇ ਦੀ ਖੇਪ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਆਧਾਰ ’ਤੇ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ।
ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਸਕਰ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਦੇ ਸਬੰਧ ਕਈ ਹੋਰ ਸੂਬਿਆਂ ਅਤੇ ਦੇਸ਼ਾਂ ਤੱਕ ਫੈਲੇ ਹੋਏ ਹਨ। ਪੁੱਛਗਿੱਛ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਫੜੇ ਗਏ ਸਮੱਗਲਰ ਗੁਰਦੀਪ ਉਰਫ ਰਾਣੋ ਨਾਲ ਜੁੜੇ ਹੋਏ ਹਨ, ਜੋ ਕਿ ਇਸ ਸਿੰਡੀਕੇਟ ਦਾ ਮੁੱਖ ਸੰਚਾਲਕ ਹੈ। ਗੁਰਦੀਪ ਨੂੰ ਪਹਿਲਾਂ ਹੀ ਪੀਆਈਟੀ ਐਨਡੀਪੀਐਸ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਹੁਣ ਇਸ ਨੈਟਵਰਕ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਇਸ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਅਗਲੇਰੀ ਜਾਂਚ ਕਰ ਰਹੀ ਹੈ, ਤਾਂ ਜੋ ਸਮੁੱਚੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਜਾ ਸਕੇ।
Post Views: 8
Related