ਬੀਤੀ ਰਾਤ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਹੋ ਚੁੱਕਾ ਹੈ। ਪ੍ਰਸ਼ਾਸਨ ਵੱਲੋਂ 4 ਜ਼ਿਲ੍ਹਿਆਂ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ। ਪਠਾਨਕੋਟ, ਫਾਜ਼ਿਲਕਾ, ਗੁਰਦਾਸਪੁਰ, ਫਿਰੋਜ਼ਪੁਰ ਤੇ ਅੰਮ੍ਰਿਤਸਰ ਵਿਚ ਅਗਲੇ 72 ਘੰਟਿਆਂ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ। ਇੰਨਾ ਹੀ ਨਹੀਂ ਚੰਡੀਗੜ੍ਹ ਤੇ ਅੰਮ੍ਰਿਤਸਰ ਏਅਰਪੋਰਟ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ 10 ਵਜੇ ਭਾਰਤੀ ਫੌਜ ਵੱਲੋਂ ਡਿਟੇਲ ਵਿਚ ਇਸ ਹਮਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿਚਾਲੇ ਪੰਜਾਬ ਹਾਈ ਅਲਰਟ ‘ਤੇ ਆ ਚੁੱਕਾ ਹੈ ਕਿਉਂਕਿ ਪੰਜਾਬ ਦੇ ਜਿਹੜੇ ਜ਼ਿਲ੍ਹਿਆਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਉਨ੍ਹਾਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੀ ਰਾਤ 1.30 ਵਜੇ ਦੇ ਕਰੀਬ ਆਪ੍ਰੇਸ਼ਨ ਸਿੰਦੂਰ ਤਹਿਤ ਦੁਸ਼ਮਣ ਦੇ ਘਰ ਵਿਚ ਵੜ ਕੇ ਬਦਲਾ ਲਿਆ ਗਿਆ ਹੈ ਕਿਉਂਕਿ ਪਾਕਿਸਤਾਨ ਉਤੇ ਅੱਤਵਾਦ ਨੂੰ ਪ੍ਰਮੋਟ ਕਰਨ ਦੇ ਇਲਜ਼ਾਮ ਲੱਗਦੇ ਹਨ। ਪਹਿਲਗਾਮ ਹਮਲੇ ਦੇ 14 ਦਿਨਾਂ ਮਗਰੋਂ ਭਾਰਤੀ ਫੌਜੀਆਂ ਵੱਲੋਂ ਇਸ ਦਾ ਬਦਲਾ ਲਿਆ ਗਿਆ ਹੈ।