
Skip to content

ਹਾਈਕੋਰਟ ਤੋਂ ਯੋਗਰਾਜ ਸਿੰਘ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ ਲੱਗੀ ਰੋਕ
ਮਸ਼ਹੂਰ ਪੰਜਾਬੀ ਅਦਾਕਾਰ ਅਤੇ ਸਾਬਕਾ ਭਾਰਤੀ ਕ੍ਰਿਕਟਰ Yograj Singh ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ‘ਲੁੱਕੇ’ (Lukke) ਵੈੱਬ ਸੀਰੀਜ਼ ਨਾਲ ਜੁੜੇ ਚੱਲ ਰਹੇ ਵਿਵਾਦ ਵਿੱਚ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ।
ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਤੁਰੰਤ ਹਾਈਕੋਰਟ ਦਾ ਰੁਖ ਕੀਤਾ ਸੀ।
ਹਾਈਕੋਰਟ ਨੇ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ Yograj Singh ਨੂੰ ਅੰਤਰਿਮ ਰਾਹਤ ਦਿੰਦਿਆਂ ਪੁਲਿਸ ਕਾਰਵਾਈ ਤੋਂ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਲਈ ਮੁਲਤਵੀ ਕਰ ਦਿੱਤੀ ਹੈ।
ਹਾਈਕੋਰਟ ਦੇ ਇਸ ਫੈਸਲੇ ਨਾਲ ਫਿਲਹਾਲ Yograj Singh ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਡੀ ਅਸਥਾਈ ਰਾਹਤ ਮਿਲੀ ਹੈ।
Related