Skip to content
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ (Baba Sheikh Farid Ji) ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ (Holidays announced) ਐਲਾਨੀ ਗਈ ਹੈ।
ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।
Post Views: 2,280
Related