ਜਲੰਧਰ- 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸੇ ਸਬੰਧ ਵਿੱਚ ਜਲੰਧਰ ਜ਼ਿਲ੍ਹੇ ‘ਚ 2 ਜਨਵਰੀ 2025, ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ (Half-day holiday) ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 2 ਜਨਵਰੀ ਨੂੰ ਅੱਧੇ ਦਿਨ ਅੱਧੇ ਦਿਨ ਦੀ ਛੁੱਟੀ (Punjab School Closed) ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਕਾਰਨ 2 ਜਨਵਰੀ ਨੂੰ ਅੱਧੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਦਿਨ ਵੀਰਵਾਰ ਨੂੰ ਜਲੰਧਰ ਦੇ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।