Skip to content
ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ 27 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਪੂਰੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਅਤੇ ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ ਦੇ ਮੱਦੇਨਜ਼ਰ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਕਿਹਾ ਕਿ ਜ਼ਿਲ੍ਹੇ ਅੰਦਰ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ ਜਿਸ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਜਾਣ ਸਮੇਂ ਰਸਤਿਆਂ ‘ਚ ਖੜ੍ਹੇ ਬਰਸਾਤੀ ਪਾਣੀ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ/ਐਲੀਮੈਂਟਰੀ) ਜ਼ਿਲ੍ਹੇ ‘ਚ ਇਹ ਹੁਕਮ ਲਾਗੂ ਕਰਾਉਣ ਲਈ ਪਾਬੰਦ ਹੋਣਗੇ।
Related