Skip to content
ਹੈਲਥ ਕੇਅਰ ਸੇਵਾਵਾਂ ਵਿੱਚ ਗੁਣਵੱਤਾ, ਪਾਰਦਰਸ਼ਤਾ ਅਤੇ ਪ੍ਰੋਫੈਸ਼ਨਲ ਮੈਨੇਜਮੈਂਟ ਨੂੰ ਉਤਸ਼ਾਹਿਤ ਕਰਨ ਲਈ ਸਰਕਟ ਹਾਊਸ ਵਿਖੇ ਹੋਈ ਅਹਿਮ ਮੀਟਿੰਗ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਹੈਲਥ ਕੇਅਰ ਸੈਕਟਰ ਵਿੱਚ ਬਿਹਤਰ ਸੇਵਾਵਾਂ, ਪ੍ਰੋਫੈਸ਼ਨਲ ਮੈਨੇਜਮੈਂਟ ਅਤੇ ਆਪਸੀ ਤਾਲਮੇਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹੈਲਥ ਕੇਅਰ ਐਸੋਸੀਏਸ਼ਨ ਵੱਲੋਂ ਜਲੰਧਰ ਦੇ ਸਰਕਟ ਹਾਊਸ ਵਿਖੇ ਵੱਖ-ਵੱਖ ਹੈਲਥ ਕੇਅਰ ਕੰਪਨੀਆਂ ਦੇ ਨੁਮਾਇੰਦਿਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੌਕੇ ਐਸੋਸੀਏਸ਼ਨ ਵੱਲੋਂ ਪੂਰੇ ਪੰਜਾਬ ਵਿੱਚ ਹੋਮ ਹੈਲਥ ਕੇਅਰ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸਾਰੀਆਂ ਕੰਪਨੀਆਂ ਨੂੰ ਇੱਕਜੁੱਟ ਹੋ ਕੇ ਐਸੋਸੀਏਸ਼ਨ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਐਸੋਸੀਏਸ਼ਨ ਦਾ ਉਦੇਸ਼ ਸਾਰੀਆਂ ਕੰਪਨੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨਾ ਹੈ, ਤਾਂ ਜੋ ਇਸ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਨਾਲ-ਨਾਲ ਸੇਵਾਵਾਂ ਦੇ ਮਿਆਰ ਨੂੰ ਵੀ ਬਿਹਤਰ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ, ਉਪ-ਪ੍ਰਧਾਨ ਰੋਹਿਤ ਜਸਵਾਲ ਅਤੇ ਜਨਰਲ ਸਕੱਤਰ ਅਮਨਦੀਪ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਸਕੱਤਰ ਨਿਗੇਸ਼ ਕੁਮਾਰ, ਵਿੱਤ ਸਕੱਤਰ ਹਰਵਿੰਦਰ ਲਾਲ, ਸਹਾਇਕ ਸਕੱਤਰ ਵੀਰ ਦਵਿੰਦਰ ਸਿੰਘ, ਇਵੈਂਟ ਮੈਨੇਜਰ ਅਮਨਦੀਪ ਪਵਾਰ, ਮੀਡੀਆ ਮੈਨੇਜਮੈਂਟ ਤੋਂ ਗੁਰਤਾਜ ਸਿੰਘ ਤੇ ਨਵਜੋਤ ਕੌਰ ਅਤੇ ਪੀ.ਆਰ.ਓ. ਸੋਨੀ ਬਾਲਾ ਵੀ ਮੌਜੂਦ ਰਹੇ। ਇਸ ਦੌਰਾਨ ਵੱਖ-ਵੱਖ ਹੈਲਥ ਕੇਅਰ ਕੰਪਨੀਆਂ ਦੇ ਨੁਮਾਇੰਦਿਆਂ ਨੇ ਭਾਗ ਲੈ ਕੇ ਆਪਣੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।
ਮੀਟਿੰਗ ਵਿੱਚ ਆਪਸੀ ਸਹਿਯੋਗ, ਮਰੀਜ਼ਾਂ ਦੀ ਬਿਹਤਰ ਦੇਖਭਾਲ, ਸਟਾਫ਼ ਮੈਨੇਜਮੈਂਟ, ਸੇਵਾਵਾਂ ਦੀ ਗੁਣਵੱਤਾ ਅਤੇ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਹੈਲਥ ਕੇਅਰ ਕੰਪਨੀਆਂ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਪ੍ਰੋਫੈਸ਼ਨਲ ਹੈਲਥ ਕੇਅਰ ਸਿਸਟਮ ਵਿਕਸਿਤ ਕਰਨ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ਼ ਦੀ ਉਪਲਬਧਤਾ, ਹੋਮ ਕੇਅਰ ਸੇਵਾਵਾਂ, ਮਰੀਜ਼ਾਂ ਦੀ ਸੁਰੱਖਿਆ, ਸਟਾਫ਼ ਵੈਰੀਫਿਕੇਸ਼ਨ, ਡਿਊਟੀ ਸ਼ਿਫਟ, ਐਮਰਜੈਂਸੀ ਸੇਵਾਵਾਂ ਅਤੇ ਵੱਖ-ਵੱਖ ਕੰਪਨੀਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਮੀਟਿੰਗ ਵਿੱਚ ਹਾਜ਼ਰ ਸਾਰੇ ਨੁਮਾਇੰਦਿਆਂ ਨੇ ਹੈਲਥ ਕੇਅਰ ਸੈਕਟਰ ਦੀ ਤਰੱਕੀ, ਪਾਰਦਰਸ਼ਤਾ ਅਤੇ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ। ਨਾਲ ਹੀ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਆਯੋਜਿਤ ਕਰਨ ਅਤੇ ਕੰਪਨੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ।
ਐਸੋਸੀਏਸ਼ਨ ਦਾ ਸੁਨੇਹਾ: ਪੰਜਾਬ ਦੀਆਂ ਸਾਰੀਆਂ ਹੋਮ ਹੈਲਥ ਕੇਅਰ ਕੰਪਨੀਆਂ ਇੱਕ ਮੰਚ ‘ਤੇ ਆਉਣ, ਆਪਸੀ ਸਹਿਯੋਗ ਵਧਾਉਣ ਅਤੇ ਮਿਲ ਕੇ ਹੈਲਥ ਕੇਅਰ ਸੇਵਾਵਾਂ ਨੂੰ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਉਣ।
Related