ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ‘ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ।

ਨਵੇਂ ਜ਼ਿਲ੍ਹੇ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਅਸੀਂ ਹਰ ਕੋਨੇ ਵਿਚ ਪ੍ਰਸ਼ਾਸਨ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਲਾਭ ਪਹੁੰਚਾਵਾਂਗੇ। ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਹਰ ਸੰਭਵ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।