ਸ੍ਰੀ ਮੁਕਤਸਰ ਸਾਹਿਬ, 26 ਦਸੰਬਰ (ਵਿਪਨ ਕੁਮਾਰ ਮਿੱਤਲ) : ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਆਉਂਦੀ 30 ਦਸੰਬਰ ਸ਼ਨੀਵਾਰ ਨੂੰ ਸਵੇਰੇ 11:00 ਵਜੇ ਸਥਾਨਕ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਹੋਵੇਗੀ। ਮੌਜੂਦਾ ਸਾਲ ਦੀ ਹੋਣ ਵਾਲੀ ਇਸ ਆਖਰੀ ਮੀਟਿੰਗ ਵਿਚ ਮਿਸ਼ਨ ਦੀਆਂ ਸਾਲ ਭਰ ਦੀਆਂ ਗਤੀਵਿਧੀਆਂ ਦਾ ਲੇਖਾ ਜੋਖਾ ਕੀਤਾ ਜਾਵੇਗਾ। ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਸੰਸਥਾ ਦੀ ਗਵਰਨਿੰਗ ਬਾਡੀ ਵਿਚ ਫੇਰ ਬਦਲ ਕਰਕੇ ਢਾਂਚੇ ਵਿਚ ਤਬਦੀਲੀ ਕੀਤੀ ਜਾਵੇਗੀ ਅਤੇ ਕੁਝ ਨਵੇਂ ਮੈਂਬਰ ਸ਼ਾਮਲ ਕੀਤੇ ਜਾਣਗੇ। ਢੋਸੀਵਾਲ ਨੇ ਅੱਗੇ ਕਿਹਾ ਹੈ ਕਿ ਉਹ ਮਿਸ਼ਨ ਦੀ ਸਮੁੱਚੀ ਟੀਮ ਦੀ ਨੇਕ ਨੀਤੀ ਅਤੇ ਸਾਰਥਿਕ ਸਹਿਯੋਗ ਨਾਲ ਹੀ ਸਮਾਜ ਸੇਵਾ ਦੇ ਕਾਰਜਾਂ ਨੂੰ ਨੇਪਰੇ ਚਾੜ੍ਹਦੇ ਆ ਰਹੇ ਹਨ। ਜਿਸ ਲਈ ਸਮੁੱਚੀ ਟੀਮ ਵਧਾਈ ਅਤੇ ਪ੍ਰਸੰਸਾ ਦੀ ਪਾਤਰ ਹੈ। ਢੋਸੀਵਾਲ ਨੇ ਅੱਗੇ ਇਹ ਵੀ ਦੱਸਿਆ ਹੈ ਕਿ ਉਕਤ ਮੀਟਿੰਗ ਦੌਰਾਨ ਮਿਸ਼ਨ ਮੈਂਬਰਾਂ ਨੂੰ ਮੈਡਲ ਭੇਂਟ ਕਰਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਭਨਾਂ ਲਈ ਚਾਹ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਪ੍ਰਧਾਨ ਢੋਸੀਵਾਲ ਨੇ ਮਿਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਉਕਤ ਮੀਟਿੰਗ ਵਿਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।