ਆਏ ਦਿਨ ਪੰਜਾਬੀ ਸਿੱਖਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕੁਝ ਦਿਨ ਪਹਿਲਾਂ ਉੱਤਰਾਖੰਡ ਦੇ ਰਿਸ਼ੀਕੇਸ਼ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਕਰ ਦਸਤਾਰਾਂ ਦੀ ਬੇਅਦਬੀ ਕੀਤੀ ਗਈ। ਇਸ ਘਟਨਾ ਨਾਲ ਸਾਰੇ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਸੀ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]

ਹੁਣ ਅਜਿਹਾ ਹੀ ਮਾਮਲਾ ਆਸਟਰੇਲੀਆ ਦੇ ਮੈਲਬਰਨ ਤੋਂ ਸਾਹਮਣੇ ਆਇਆ ਹੈ। ਜਿਥੇ ਨੇੜਲੇ ਖੇਤਰੀ ਕਸਬੇ ਬੈਂਡਿਗੋ ਦੇ ਸ਼ਾਪਿੰਗ ਮਾਲ ’ਚ ਸਥਾਨਕ ਮੁੰਡਿਆਂ ਨੇ ਹੁੱਲੜਬਾਜ਼ੀ ਕਰਦਿਆਂ ਸਿੱਖ ਸਕਿਉਰਿਟੀ ਗਾਰਡ ਦੀ ਦਸਤਾਰ ਲਾਹ ਦਿੱਤੀ। ਇਹ ਘਟਨਾ ਕੱਲ੍ਹ ਦੁਪਹਿਰ ਸਮੇਂ ਵਾਪਰੀ। ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਨੇ ਸ਼ਾਪਿੰਗ ਮਾਲ ’ਚ ਹੁੱਲੜਬਾਜ਼ੀ ਕੀਤੀ ਤੇ ਉੱਚੀ ਆਵਾਜ਼ ’ਚ ਸੰਗੀਤ ਚਲਾ ਕੇ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ।

ਡਿਊਟੀ ’ਤੇ ਤਾਇਨਾਤ ਸਿੱਖ ਨੌਜਵਾਨ ਸਕਿਉਰਿਟੀ ਗਾਰਡ ਵੱਲੋਂ ਰੋਕਣ ’ਤੇ ਹੁੱਲੜਬਾਜ਼ਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਦਸਤਾਰ ਲਾਹ ਦਿੱਤੀ। ਮਾਲ ’ਚ ਸਕਿਉਰਿਟੀ ਗਾਰਡ ਦੀ ਮਦਦ ਲਈ ਆਏ ਕੁਝ ਲੋਕਾਂ ਦੀ ਵੀ ਹੁੱਲੜਬਾਜ਼ਾਂ ਨੇ ਕੁੱਟਮਾਰ ਕੀਤੀ। ਇਸ ਦੌਰਾਨ ਸਥਿਤੀ ਵਿਗੜਨ ਕਾਰਨ ਸ਼ਾਪਿੰਗ ਮਾਲ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲੇ ’ਚ ਸ਼ਾਮਲ 14 ਤੋਂ 17 ਸਾਲ ਦੀ ਉਮਰ ਦੇ ਚਾਰ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ। ਨੌਂ ਜਣੇ ਜਾਂਚ ਦੇ ਘੇਰੇ ’ਚ ਹਨ ਤੇ ਕੁਝ ਹੋਰਨਾਂ ਤੋਂ ਵੀ ਪੁੱਛ-ਪੜਤਾਲ ਜਾਰੀ ਹੈ, ਜਿਸ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।