
Skip to content

(ਅਮਿਤ ਨਖਵਾਲ) ਕੰਨੂਰ: ਕੇਰਲ ਦੇ ਕੰਨੂਰ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੈਂਗਲੁਰੂ ਤੋਂ ਕੰਨੂਰ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ।
ਮ੍ਰਿਤਕਾਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਪਰਮ ਛੇਤਰੀ ਅਤੇ ਹਰਸ਼, ਅਤੇ ਕੇਰਲ ਦੇ ਰਿਜ਼ਵਾਨ ਅਤੇ ਸ਼ਾਨ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖਮੀ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਰੀਬ 11:30 ਵਜੇ ਚਲੋਦੇ ਨੇੜੇ ਵਾਪਰਿਆ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਰ ਤੇਜ਼ ਰਫ਼ਤਾਰ ਵਿੱਚ ਸੀ, ਜਿਸ ਕਾਰਨ ਡਰਾਈਵਰ ਨੇ ਵਾਹਨ ‘ਤੇ ਕਾਬੂ ਗੁਆ ਦਿੱਤਾ ਅਤੇ ਕਾਰ ਦਰੱਖਤ ਨਾਲ ਜਾ ਟਕਰਾਈ।
ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਸਾਰੇ ਸਵਾਰ ਅੰਦਰ ਹੀ ਫਸ ਗਏ। ਹਾਦਸੇ ਦੀ ਆਵਾਜ਼ ਸੁਣ ਕੇ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਰ ਨੂੰ ਕੱਟ ਕੇ ਪੰਜਾਂ ਸਵਾਰਾਂ ਨੂੰ ਬਾਹਰ ਕੱਢਿਆ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Related