ਸ਼ਿਆਰਪੁਰ ਵਿੱਚ ਇੱਕ ਦਿਵਿਆਂਗ ਔਰਤ ਨਾਲ ਪਿਛਲੇ ਪੰਜ ਮਹੀਨਿਆਂ ਤੋਂ ਇੱਕ ਵਿਅਕਤੀ ਵੱਲੋਂ ਵਾਰ-ਵਾਰ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਖੀ-ਵਨ ਸਟਾਪ ਸੈਂਟਰ ਦੀ ਸਥਾਨਕ ਟੀਮ ਨੇ 26 ਸਾਲਾਂ ਔਰਤ ਨੂੰ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਬਲਾਤਕਾਰ ਹੋਣ ਤੋਂ ਬਚਾਇਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

    ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਕਾਸ ਪ੍ਰਾਜੈਕਟ ਅਫ਼ਸਰ ਮਧੂ ਬਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ 7 ਮਾਰਚ ਨੂੰ ਇੱਕ ਬੰਦੇ ਦਾ ਫ਼ੋਨ ਆਇਆ ਸੀ। ਉਕਤ ਬੰਦੇ ਨੇ ਫੋਨ ‘ਤੇ ਦੱਸਿਆ ਕਿ ਉਸ ਨੂੰ ਜਲੰਧਰ ਬੱਸ ਸਟੈਂਡ ‘ਤੇ ਇਕ ਦਿਵਿਆਂਗ ਔਰਤ ਮਿਲੀ, ਜਿਸ ਨੂੰ ਉਹ ਆਪਣੇ ਨਾਲ ਹੁਸ਼ਿਆਰਪੁਰ ਲੈ ਕੇ ਆਇਆ।

    ਅਧਿਕਾਰੀ ਨੇ ਅੱਗੇ ਦੱਸਿਆ ਕਿ ਉਸ ਵਿਅਕਤੀ ਨਾਲ ਗੱਲਬਾਤ ਦੌਰਾਨ ਉਸ ਨੂੰ ਸ਼ੱਕ ਹੋਇਆ ਅਤੇ ਓਐਸਸੀ ਟੀਮ ਦੇ ਨਾਲ ਦਿੱਤੇ ਪਤੇ ‘ਤੇ ਪਹੁੰਚੀ ਅਤੇ ਦੇਖਿਆ ਕਿ ਬੰਦਾ ਕਥਿਤ ਤੌਰ ‘ਤੇ ਔਰਤ ਨੂੰ ਕੁੱਟ ਰਿਹਾ ਸੀ ਜੋ ਬੇਹੋਸ਼ ਪਈ ਸੀ। ਇਸ ਮਗਰੋਂ ਅਧਿਕਾਰੀ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਦਦ ਮੰਗੀ ਅਤੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ।

    ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਪਿਛਲੇ ਪੰਜ ਮਹੀਨਿਆਂ ਤੋਂ ਵਿਆਹ ਦਾ ਝਾਂਸਾ ਦੇ ਕੇ ਪੀੜਤਾ ਨਾਲ ਕਥਿਤ ਤੌਰ ’ਤੇ ਬਲਾਤਕਾਰ ਕਰ ਰਿਹਾ ਸੀ। ਅਧਿਕਾਰੀ ਮੁਤਾਬਕ ਪੀੜਤਾ ਤੁਰਨ-ਫਿਰਨ ਤੋਂ ਅਸਮਰੱਥ ਸੀ। ਜਦੋਂਕਿ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਉਸ ਦੇ ਦੋ ਬੱਚੇ ਹਨ।

    ਹੁਸ਼ਿਆਰਪੁਰ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਪਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ ਬਲਾਤਕਾਰ ਦਾ ਦੋਸ਼ ਲਗਾਇਆ ਗਿਆ ਹੈ ਅਤੇ ਕਾਨੂੰਨ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।