ਬਿਲਾਵਲੁ ਮਹਲਾ ੫ ॥

    ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

    Bilaaval, Fifth Mehl: If it pleases You, then cherish me. O Supreme Lord God, Transcendent Lord, O True Guru, I am Your child, and You are my Merciful Father. ||1||Pause|| I am worthless; I have no virtues at all. I cannot understand Your actions. You alone know Your state and extent. My soul, body and property are all Yours. ||1|| You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. ||2||5||121||

    ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।