ਨਾਭਾ, 26 ਨਵੰਬਰ (ਅਮਨ ਗਰਗ) ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਨਾਭਾ ਵੱਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਟਿਆਲਾ ਗੇਟ ਵਿਖੇ ਲੋੜਵੰਦ ਬੱਚਿਆਂ ਨੂੰ ਬੂਟ ਅਤੇ ਜੁਰਾਬਾ ਵੰਡੀਆਂ ਗਈਆਂ, ਇਸ ਦੇ ਨਾਲ ਪੁਸ਼ਾਰਥੀ ਐਸਡੀ ਕੰਨਿਆ ਪਾਠਸ਼ਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਬੂਟ ਅਤੇ ਜੁਰਾਬਾ ਦਿੱਤੀਆਂ ਗਈਆਂ। ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਲਈ ਡਾਕਟਰ ਹਰਗੁਰਵਿੰਦਰ ਸਿੰਘ, ਡਾਕਟਰ ਆਸ਼ੂਦੀਪ ਰੂਪਾ ਅਤੇ ਡਾਕਟਰ ਅਮਰਜੀਤ ਸਿੰਘ ਸਾਹਨੀ ਦਾ ਧੰਨਵਾਦ ਕੀਤਾ, ਉਹਨਾਂ ਕਿਹਾ ਕਿ ਠੰਡ ਦੇ ਮੌਸਮ ਨੂੰ ਵੇਖਦੇ ਹੋਏ ਲੋੜਵੰਦ 60 ਬੱਚਿਆਂ ਨੂੰ ਬੂਟ ਅਤੇ ਜੁਰਾਬਾ ਜਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸੰਸਥਾ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਜਿਵੇਂ ਕਿ ਬੱਚਿਆਂ ਨੂੰ ਸਟੇਸ਼ਨਰੀ, ਕੋਟੀਆਂ, ਬੂਟ ਅਤੇ ਜੁਰਾਬਾਂ ਦੀ ਵੰਡ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਆਦਿ ਤੋਂ ਇਲਾਵਾ ਖੂਨਦਾਨ ਕੈਂਪ ਅਤੇ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾਂਦੇ ਹਨ। ਇਸ ਮੌਕੇ ਡਾਕਟਰ ਅਮਰਜੀਤ ਸਿੰਘ ਸਾਹਨੀ ਨੇ ਕਿਹਾ ਕਿ ਅਜਿਹੇ ਉਪਰਾਲੇ ਹਰੇਕ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਕਰਨੇ ਚਾਹੀਦੇ ਹਨ ਤਾਂ ਕੀ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ, ਉਨਾਂ ਸੰਸਥਾ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਅਜਿਹੇ ਸਮਾਜ ਭਲਾਈ ਦੇ ਕਾਰਜ ਉਹਨਾਂ ਵੱਲੋਂ ਅੱਗੇ ਤੋਂ ਵੀ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਦੇ ਪ੍ਰਿੰਸੀਪਲ ਅਸ਼ਵਨੀ ਮਦਾਨ ਨੇ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਦੇ ਮੈਂਬਰ ਵਿਕਾਸ ਮਿੱਤਲ, ਅੰਕੁਰ ਸਿੰਗਲਾ, ਸੁਨੀਲ ਗੁਪਤਾ, ਵਰੁਣ ਸਿੰਗਲਾ, ਰਵਿੰਦਰ ਸਿੰਘ, ਨਰਿੰਦਰ ਮੋਹਨ ਸ਼ਰਮਾ, ਦੀਪਕ ਕੁਮਾਰ, ਸਾਹਿਲ ਗੁਪਤਾ, ਕਰਨ ਸਿੰਗਲਾ ਆਦਿ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਸੰਸਥਾ ਦੇ ਸਮੂਹ ਮੈਂਬਰਾਂ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਸੰਸਥਾ ਹਮੇਸ਼ਾ ਹੀ ਇਸ ਤਰਾਂ ਦੇ ਸਮਾਜ ਭਲਾਈ ਦੇ ਕਾਰਜ ਵੱਧ ਚੜ ਕੇ ਕਰਦੀ ਰਹੇ, ਜਿਸ ਨਾਲ ਲੋੜਵੰਦਾ ਬੱਚਿਆਂ ਅਤੇ ਇਨਸਾਨਾਂ ਦੀ ਮਦਦ ਹੋ ਸਕੇ। ਉਨਾਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਮਾਣ ਰਹਿੰਦਾ ਹੈ ਕਿ ਸੰਸਥਾ ਸਮਾਜ ਭਲਾਈ ਦੇ ਕਾਰਜਾਂ ਵਿੱਚ ਅੱਗੇ ਰਹਿੰਦੀ ਹੈ। ਇਸ ਮੌਕੇ ਸਕੂਲ ਦਾ ਸਟਾਫ ਹਾਜ਼ਰ ਸੀ।