ਨਾਭਾ3 ਨਵੰਬਰ (ਅਮਨ ਗਰਗ ) ‘ਮਾਨਵ ਸੇਵਾ ਉੱਤਮ ਸੇਵਾ’ ਸੰਸਥਾ ਦੇ ਪ੍ਰਧਾਨ ਅਤੇ ਪ੍ਰਮੁੱਖ ਸਮਾਜ ਸੇਵਕ ਵਿਕਾਸ ਮਿੱਤਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਰੋਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਹਨ। ਵਿਕਾਸ ਮਿੱਤਲ ਨੇ ਸਮੂਹ ਨਿਵਾਸੀਆਂ ਦੇ ਜੀਵਨ ਵਿੱਚ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ ਹੈ। ਇਸ ਮੁਬਾਰਕ ਮੌਕੇ ‘ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਦੁਹਰਾਉਂਦੇ ਹੋਏ ਸੰਸਥਾ ਦੇ ਪ੍ਰਧਾਨ ਵਿਕਾਸ ਮਿੱਤਲ ਨੇ ਇੱਕ ਵਿਸ਼ੇਸ਼ ਸੰਦੇਸ਼ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਮਨੋਰਥ ਮਨੁੱਖਤਾ ਦੀ ਸੇਵਾ ਕਰਨਾ ਹੈ। ਤਿਉਹਾਰਾਂ ਦੇ ਇਸ ਦਿਨਾਂ ਵਿੱਚ ਵੀ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਦੌਰਾਨ ਲੋੜੀਂਦੀਆਂ ਦਵਾਈਆਂ, ਵ੍ਹੀਲ ਚੇਅਰ ਜਾਂ ਖੂਨ (ਬਲੱਡ) ਦੀ ਜ਼ਰੂਰਤ ਪੈਂਦੀ ਹੈ, ਤਾਂ ਉਹ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੀ ਯੋਗਦਾਨ ਪਾਇਆ ਜਾ ਰਿਆਂ ਹੈ, ਜਿਸ ਤਹਿਤ ਸਕੂਲ ਦੇ ਗਰੀਬ ਬੱਚਿਆਂ ਨੂੰ ਪੈਂਸਿਲ, ਕਾਪੀਆਂ, ਬੂਟ, ਜਰਸੀਆਂ ਅਤੇ ਲੋੜਵੰਦ ਬੱਚਿਆਂ ਨੂੰ ਪੜ੍ਹਾਈ ਲਈ ਫੀਸ ਵੀ ਮੁਹਈਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਪਿੰਡ ਰੌਂਗਲੇ ਵਿਖੇ ਬਿਰਧ ਆਸ਼ਰਮ ਵਿੱਚ ਰਾਸ਼ਨ ਵੀ ਵੰਡਿਆ ਜਾਂਦਾ ਹੈ ਅਤੇ ਜੇਕਰ ਕਿਸੇ ਵੀ ਲੋੜਵੰਦ ਨੂੰ ਕਿਸੇ ਪ੍ਰਕਾਰ ਦੀ ਮਦਦ ਦੀ ਜ਼ਰੂਰਤ ਹੋਵੇ, ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ‘ਮਾਨਵ ਸੇਵਾ ਉੱਤਮ ਸੇਵਾ’ ਸੰਸਥਾ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਲੋੜਵੰਦਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਮਾਜ ਸੇਵਾ ਦੇ ਇਸ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਦਾ ਪ੍ਰਣ ਲਿਆ।