ਫਿਰੋਜ਼ਪੁਰ (ਜਤਿੰਦਰ ਪਿੰਕਲ)- ਕੇਂਦਰੀ ਜੇਲ ‘ਚ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਦੋ ਦਿਨਾਂ ਤੋਂ ਕਈ ਕੈਦੀ ਜੇਲ ’ਚ ਹੀ ਭੁੱਖ ਹੜਤਾਲ ਤੇ ਬੈਠੇ ਹੋਏ ਹਨ। ਇਸ ਸਬੰਧੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਜੇਲ ‘ਚ ਬੰਦ ਗੈਂਗਸਟਰਾਂ ਵਿਚਾਲੇ ਗੈਂਗਵਾਰ ਸ਼ੁਰੂ ਹੋ ਗਈ ਸੀ, ਜਿਸ ‘ਚ ਕਈ ਗੈਂਗਸਟਰ ਜ਼ਖਮੀ ਵੀ ਹੋ ਗਏ ਸਨ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਬੰਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਕੰਟੀਨ ਵਰਗੀਆਂ ਕਈ ਸਹੂਲਤਾਂ ਵੀ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਮਿੱਲਾਂ ਵਿੱਚ ਬੰਦ ਕੀਤਾ ਹੋਇਆ ਹੈ। ਜਿਸ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।