ਪਟਿਆਲਾ ਜ਼ਿਲ੍ਹੇ ਦੇ ਬਲਾਕ ਪਾਤੜਾਂ ਦੇ ਪਿੰਡ ਪੈਂਦ ਕੋਲ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ (55) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਥਾਣਾ ਪਾਤੜਾਂ ਆਪਣੀ ਪਤਨੀ ਅਮਰਜੀਤ ਕੌਰ ਨਾਲ ਮੋਟਰਸਾਈਕਲ ‘ਤੇ ਪਾਤੜਾਂ-ਨਰਵਾਣਾ ਹਾਈਵੇ ‘ਤੇ ਪਿੰਡ ਪੈਂਦ ਦੇ ਬੱਸ ਅੱਡੇ ਨਜ਼ਦੀਕ ਜਾ ਰਿਹਾ ਸੀ, ਜਿੱਥੇ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿਤੀ।

    ਹਾਦਸੇ ਵਿਚ ਦੋਵੇਂ ਪਤੀ-ਪਤਨੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਨ੍ਹਾਂ ਨੇ ਦਮ ਤੋੜ ਦਿੱਤਾ। ਛਾਣਾ ਸ਼ੁਤਰਾਣਾ ਦੇ ਇੰਚਾਰਜ ਲੈ ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।