ਬੇਸ਼ੱਕ ਸੁਪਰੀਮ ਕੋਰਟ ਵੱਲੋਂ ਭਾਰਤ ਵਿੱਚ ਲਿਵਿੰਗ ਰਿਲੇਸ਼ਨਸ਼ਿਪ ਵਿੱਚ ਰਹਿਣ ਦਾ ਕਾਨੂੰਨ ਬਣਾਇਆ ਹੋਇਆ ਹੈ ਕਿ ਔਰਤ ਜਾਂ ਮਰਦ ਆਪਣੀ ਮਰਜ਼ੀ ਨਾਲ ਵਿਆਹ ਤੋਂ ਬਾਅਦ ਵੀ ਕਿਸੇ ਹੋਰ ਔਰਤ ਜਾਂ ਮਰਦ ਨਾਲ ਰਹਿ ਸਕਦਾ ਹੈ ਪਰ ਭਾਰਤ ਵਿੱਚ ਸਾਡੇ ਰੀਤੀ ਰਿਵਾਜ਼ ਇਸ ਨੂੰ ਮਨਜ਼ੂਰੀ ਨਹੀਂ ਦਿੰਦੇ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਵਿਅਕਤੀ ਵੱਲੋਂ ਔਰਤ ਨਾਲ ਵਿਆਹ ਕਰਵਾਉਣ ਤੋਂ ਬਾਵਜੂਦ ਦੂਜੀ ਔਰਤ ਨਾਲ ਨਜਾਇਜ਼ ਸੰਬੰਧ ਬਣਾਏ ਜਾ ਰਹੇ ਸਨ। ਇਸ ਸਬੰਧੀ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਵੀਡੀਓ ਕਾਲ ਕਰਕੇ ਇਹ ਦਿਖਾਇਆ ਜਾ ਰਿਹਾ ਕਿ ਉਹ ਕਿਸੇ ਹੋਰ ਔਰਤ ਨਾਲ ਸ਼ਰੀਰਿਕ ਸੰਬੰਧ ਬਣਾ ਰਿਹਾ ਹੈ, ਜਿਸ ਤੋਂ ਬਾਅਦ ਗੁੱਸੇ ਚਾਈ ਪਤਨੀ ਵੱਲੋਂ ਉਸੇ ਹੋਟਲ ਦੇ ਬਾਹਰ ਜਾ ਕੇ ਆਪਣੇ ਪਤੀ ਦੀ ਕੁੱਟਮਾਰ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਿਤ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਨੇ ਬਾਹਰ ਕਿਸੇ ਹੋਰ ਔਰਤਾਂ ਨਾਲ ਨਜਾਇਜ਼ ਸੰਬੰਧ ਬਣਾ ਕੇ ਉਸਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦਾ ਹੈ ਅਤੇ ਇਸ ਵਾਰ ਵੀ ਉਸਨੇ ਵੀਡੀਓ ਕਾਲ ਕਰਕੇ ਇਹ ਦੱਸਿਆ ਕਿ ਉਹ ਕਿਸੇ ਹੋਰ ਔਰਤਾਂ ਨਾਲ ਸਰੀਰਕ ਸੰਬੰਧ ਬਣਾ ਰਿਹਾ ਹੈ, ਜੋ ਕਿ ਇੱਕ ਔਰਤ ਲਈ ਬਰਦਾਸ਼ਤ ਕਰਨ ਦੀ ਹੱਦ ਤੋਂ ਬਾਹਰ ਹੁੰਦਾ ਹੈ। ਜਿਸ ਦਾ ਪਤਾ ਲੱਗਣ ਉਤੇ ਉਸਨੇ ਮੌਕੇ ‘ਤੇ ਜਾ ਕੇ ਆਪਣੇ ਪਤੀ ਨੂੰ ਰੰਗੇ ਹੱਥੀ ਫੜਿਆ ਤੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ। ਬਾਅਦ ਵਿਚ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।