ਲੁਧਿਆਣਾ ਵਿਚ ਇੱਕ ਮਹਿਲਾ IAS ਅਫਸਰ ਦਾ ਪਤੀ ਨੂੰ ਰੰਗਰਲੀਆਂ ਮਨਾਉਂਦੇ ਹੋਏ ਪੁਲਿਸ ਨੇ ਰੰਗੇ ਹੱਥੀਂ ਕਾਬੂ ਕਰ ਲਿਆ। ਪੁਲਿਸ ਨੇ ਸ਼ੁੱਕਰਵਾਰ ਦੇਰ ਰਾਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ 2 ਦੇ ਸਾਹਮਣੇ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਸੀ। ਜਿਸ ਤੋਂ ਬਾਅਦ ਇਕ ਵਿਅਕਤੀ ਅਤੇ ਔਰਤ ਇਤਰਾਜ਼ਯੋਗ ਹਾਲਤ ਵਿਚ ਮਿਲੇ।ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਖੁਲਾਸਾ ਹੋਇਆ ਕਿ ਉਕਤ ਵਿਅਕਤੀ ਪੰਜਾਬ ਦੇ ਇੱਕ IAS ਅਧਿਕਾਰੀ ਦਾ ਪਤੀ ਹੈ। ਇਸ ਤੋਂ ਬਾਅਦ ਪੁਲਿਸ ਉਸ ਨੂੰ ਥਾਣੇ ਲੈ ਗਈ। ਇਮੋਰਲ ਟਰੈਫਿਕ ਐਕਟ ਦੀ ਧਾਰਾ 3, 4, 5 ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵੀਰ ਇੰਦਰ ਢਿੱਲੋਂ ਪਿੰਡ ਭਾਗਸਰ (ਮੁਕਤਸਰ ਸਾਹਿਬ) ਦਾ ਵਸਨੀਕ ਹੈ, ਜਦਕਿ ਔਰਤ ਲੁਧਿਆਣਾ ਦੇ ਸੈਕਟਰ 32 ਦੀ ਵਸਨੀਕ ਹੈ। ਫਿਲਹਾਲ ਪੁਲਿਸ ਅਧਿਕਾਰੀ ਇਸ ਮਾਮਲੇ ’ਚ ਕੰਨੀ ਕਤਰਾ ਰਹੇ ਹਨ। ਮਾਮਲੇ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਜਿਸ ਦਾ ਪਤੀ ਦੱਸਿਆ ਜਾ ਰਿਹਾ ਹੈ, ਉਹ ਆਈਏਐਸ ਅਧਿਕਾਰੀ ਲੁਧਿਆਣਾ ਕਾਰਪੋਰੇਸ਼ਨ ਵਿੱਚ ਤਾਇਨਾਤ ਹੈ। ਮਾਮਲੇ ਦੀ ਜਾਂਚ ਇੰਸਪੈਕਟਰ ਭਗਤਵੀਰ ਸਿੰਘ ਕਰ ਰਹੇ ਹਨ।ਛਾਪੇਮਾਰੀ ਨਾਲ ਜੁੜੇ ਪੁਲਿਸ ਸੂਤਰ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਘਰ ’ਚ ਵਿਦੇਸ਼ੀ ਕੁੜੀਆਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਫਰਜ਼ੀ ਆਈਡੀ ਪਰੂਫ ’ਤੇ ਕਮਰੇ ਦਿੱਤੇ ਜਾਂਦੇ ਹਨ। ਇਲਾਕੇ ਦੇ ਲੋਕ ਲੜਕੀਆਂ ਦੇ ਰੋਜ਼ਾਨਾ ਆਉਣ-ਜਾਣ ਤੋਂ ਪ੍ਰੇਸ਼ਾਨ ਸਨ। ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਵਿਦੇਸ਼ੀ ਲੜਕੀ ਨਾਲ ਘਰ ਗਿਆ ਹੈ। ਜਿਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਟੀਮ ਨੇ ਉੱਥੇ ਛਾਪਾ ਮਾਰਿਆ।ਜਦੋਂ ਪੁਲਿਸ ਨੇ ਉਕਤ ਵਿਅਕਤੀ ਨੂੰ ਹਿਰਾਸਤ ’ਚ ਲਿਆ ਤਾਂ ਉਸ ਦੇ ਠਿਕਾਣੇ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਨੇ ਮਹਿਲਾ ਅਧਿਕਾਰੀ ਨੂੰ ਫੋਨ ’ਤੇ ਸਾਰੀ ਗੱਲ ਦੱਸੀ। ਇਹ ਸੁਣ ਕੇ ਉਸ ਨੇ ਕੇਸ ਦਰਜ ਕਰਨ ਲਈ ਕਿਹਾ। ਸੂਤਰਾਂ ਮੁਤਾਬਕ ਆਈਏਐਸ ਅਧਿਕਾਰੀ ਖ਼ੁਦ ਆਪਣੇ ਪਤੀ ਦੀਆਂ ਇਨ੍ਹਾਂ ਹਰਕਤਾਂ ਤੋਂ ਪ੍ਰੇਸ਼ਾਨ ਹੈ। ਇਸ ਸਬੰਧ ’ਚ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਰੂਸ ਅਤੇ ਤਾਜਿਕਸਤਾਨ ਸਮੇਤ ਵਿਦੇਸ਼ਾਂ ਤੋਂ ਲੜਕੀਆਂ ਦੇ ਦੇਹ ਵਪਾਰ ਦੇ ਗਿਰੋਹ ਨੂੰ ਫੜਿਆ ਹੈ। ਇਸ ਸਬੰਧੀ ਮਾਮਲਾ ਵੀ ਦਰਜ ਕਰ ਲਿਆ ਗਿਆ।