ਪੰਜਾਬ ਸਮੇਤ ਉੱਤਰ ਭਾਰਤ ‘ਚ ਗਰਮੀ ਦਾ ਕਹਿਰ, ਲੋਕਾਂ ਦਾ ਘਰੋਂ ਨਿਕਲਣਾ ਹੋਇਆ ਔਖਾ; ਕਈ ਸੂਬਿਆਂ ‘ਚ ਸਕੂਲਾਂ ਤੇ ਦਫ਼ਤਰਾਂ ਦੇ ਸਮੇਂ ਬਦਲੇ

ਪੰਜਾਬ ਨੂੰ ਗਰਮੀ ਤੋਂ ਮਿਲੇਗੀ ਰਾਹਤ! 28 ਤੋਂ 31 ਮਈ ਤੱਕ ਮੀਂਹ ਦੇ ਆਸਾਰ, ਤਾਪਮਾਨ 8 ਡਿਗਰੀ ਤੱਕ ਘਟਣ ਦੀ ਸੰਭਾਵਨਾ

ਪੰਜਾਬ ਸਮੇਤ ਉੱਤਰ ਭਾਰਤ ਇਸ ਵੇਲੇ ਭਿਆਨਕ ਗਰਮੀ ਦੀ ਚਪੇਟ ‘ਚ ਹੈ। ਤਪਦੀਆਂ ਲੂਆਂ ਅਤੇ ਚੜ੍ਹਦੇ ਪਾਰੇ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਵਾਸੀਆਂ ਲਈ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਪੰਜਾਬ ਵੱਲੋਂ ਜਾਰੀ ਅਲਰਟ ਮੁਤਾਬਕ 28 ਮਈ ਤੋਂ 31 ਮਈ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ 27 ਮਈ ਨੂੰ ਦਿਨ ਦੌਰਾਨ ਮੌਸਮ ਸਾਫ ਰਹੇਗਾ, ਪਰ ਸ਼ਾਮ ਸਮੇਂ ਅਚਾਨਕ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਇਲਾਵਾ 29 ਅਤੇ 30 ਮਈ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਵਿਭਾਗ ਨੇ ਕਿਹਾ ਹੈ ਕਿ ਬਾਰਿਸ਼ ਤੋਂ ਬਾਅਦ ਅਗਲੇ 3 ਤੋਂ 4 ਦਿਨ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਵੱਡਾ ਵਾਧਾ ਨਹੀਂ ਹੋਵੇਗਾ। ਅਨੁਮਾਨ ਹੈ ਕਿ ਪੰਜਾਬ ਵਿੱਚ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਮੁੜ 2 ਤੋਂ 4 ਡਿਗਰੀ ਤੱਕ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਇਸ ਵੇਲੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਚੰਡੀਗੜ੍ਹ ਨਾਲੋਂ ਕਾਫੀ ਵੱਧ ਦਰਜ ਕੀਤਾ ਜਾ ਰਿਹਾ ਹੈ। ਦਿਨ ਵੇਲੇ ਪੈ ਰਹੀ ਤਿੱਖੀ ਧੁੱਪ ਕਾਰਨ ਸੜਕਾਂ ਅਤੇ ਬਾਜ਼ਾਰ ਸੁੰਨੇ ਨਜ਼ਰ ਆ ਰਹੇ ਹਨ। ਲੋਕ ਗਰਮੀ ਤੋਂ ਬਚਣ ਲਈ ਘਰਾਂ ਵਿੱਚ ਰਹਿਣ ਨੂੰ ਤਰਜੀਹ ਦੇ ਰਹੇ ਹਨ।