ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਈ ਕਰਦਿਆਂ ਵੱਖ-ਵੱਖ ਟੀਮਾਂ ਬਣਾ ਕੇ ਫ਼ਿਰੋਜ਼ਪੁਰ ਦੇ ਘੱਲਖੁਰਦ ਇਲਾਕੇ ਦੇ ਸੋਢੀ ਨਗਰ ਨੇੜੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨੌਜਵਾਨਾ ਕੋਲੋਂ 148 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮੌਕੇ ਐਸਪੀਡੀ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਮਾਮਲਾ ਦਰਜ ਹਨ। ਇਨ੍ਹਾਂ ਨੌਜਵਾਨਾਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ ਕਰ ਰਹੇ ਹਾਂ ਕਿ ਇਹ ਨਸ਼ਾ ਕਿੱਥੋਂ ਤੋਂ ਲਿਆਏ ਸਨ ਅਤੇ ਅੱਗੇ ਕਿੱਥੇ ਵੇਚੇ ਗਏ ਸਨ।
