
Skip to content
ਜਲੰਧਰ (ਅਮਰਪ੍ਰੀਤ ਸਿੰਘ) : ਸ਼ਹਿਰ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿਚ ਧੂੜ-ਮਿੱਟੀ ਦਾ ਪ੍ਰਦੂਸ਼ਣ ਇੰਨਾ ਵੱਧ ਗਿਆ ਹੈ ਕਿ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਲਈ ਸਾਹ ਲੈਣਾ ਵੀ ਮੁਸ਼ਕਲ ਹੋ ਰਿਹਾ ਹੈ। ਕਾਰਾਂ ਤੇ ਮੋਟਰਸਾਈਕਲਾਂ ਦੇ ਪਹੀਆਂ ਨਾਲ ਉੱਡਦੀ ਧੂੜ ਸੜਕਾਂ ਨੂੰ ਧੂੰਧਲਾ ਕਰ ਦਿੰਦੀ ਹੈ, ਜਿਸ ਨਾਲ ਸੜਕ ਹਾਦਸਿਆਂ ਦੇ ਚਾਂਸ ਵੀ ਵਧ ਰਹੇ ਹਨ।ਸਭ ਤੋਂ ਵੱਧ ਮੁਸੀਬਤ ਸਕੂਲ ਜਾਣ ਵਾਲੇ ਬੱਚਿਆਂ ਤੇ ਬਜ਼ੁਰਗਾਂ ਲਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਧੂੜ-ਮਿੱਟੀ ਕਾਰਨ ਅਸਥਮਾ, ਐਲਰਜੀ, ਖੰਘ ਤੇ ਅੱਖਾਂ ਦੀਆਂ ਬਿਮਾਰੀਆਂ ਤੇਜ਼ੀ ਨਾਲ ਵੱਧ ਸਕਦੀਆਂ ਹਨ। ਕਈ ਇਲਾਕਿਆਂ ਵਿਚ ਲੋਕਾਂ ਨੂੰ ਘਰੋਂ ਨਿਕਲਦੇ ਸਮੇਂ ਮਾਸਕ ਪਾਉਣੇ ਪੈਂਦੇ ਹਨ, ਨਹੀਂ ਤਾਂ ਉਹਨਾਂ ਨੂੰ ਸਾਹ ਲੈਣ ਵਿਚ ਦਿੱਕਤ ਹੁੰਦੀ ਹੈ।ਸਥਾਨਕ ਰਹਿਣ ਵਾਲਿਆਂ ਦਾ ਦੋਸ਼ ਹੈ ਕਿ ਨਗਰ ਨਿਗਮ ਵੱਲੋਂ ਨਾ ਤਾਂ ਸੜਕਾਂ ਦੀ ਢੰਗ ਨਾਲ ਸਫਾਈ ਕੀਤੀ ਜਾ ਰਹੀ ਹੈ ਤੇ ਨਾ ਹੀ ਕੋਈ ਪਾਣੀ ਛਿੜਕਾਅ। ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਪ੍ਰਸ਼ਾਸਨ ਸਿਰਫ਼ ਦਾਅਵੇ ਕਰਦਾ ਹੈ ਪਰ ਅਸਲ ਵਿਚ ਕੋਈ ਕਦਮ ਨਹੀਂ ਚੁੱਕਦਾ।
ਇਕ ਨਾਗਰਿਕ ਨੇ ਕਿਹਾ — “ਸਰਕਾਰਾਂ ਚੋਣਾਂ ਤੋਂ ਪਹਿਲਾਂ ਵੱਡੇ ਵਾਅਦੇ ਕਰਦੀਆਂ ਹਨ ਪਰ ਅਸਲ ਸਮੇਂ ’ਤੇ ਲੋਕਾਂ ਦੀ ਸਿਹਤ ਨਾਲ ਖੇਡਿਆ ਜਾ ਰਿਹਾ ਹੈ। ਜੇ ਹਾਲਾਤ ਇੰਝ ਹੀ ਰਹੇ ਤਾਂ ਬਿਮਾਰੀਆਂ ਦੀ ਵੱਧ ਰਹੀ ਦਰ ਕਾਰਨ ਸ਼ਹਿਰ ਦੇ ਹਸਪਤਾਲਾਂ ’ਤੇ ਭਾਰ ਵਧ ਜਾਵੇਗਾ।”ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਲੋਕਾਂ ਵਿਚ ਨਾਰਾਜ਼ਗੀ ਵੱਧ ਰਹੀ ਹੈ। ਨਿਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਤੁਰੰਤ ਕਾਰਵਾਈ ਨਾ ਹੋਈ ਤਾਂ ਉਹ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।Related