ਨਵੀਂ ਦਿੱਲੀ(ਵੈਲਕਮ ਬਿਉਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀਆਂ ਸਾਰੀਆਂ ਬ੍ਰਾਂਚਾਂ ਵਿਚ ਸਮਰ ਕੈਂਪ ਲਗਾਏ ਗਏ ਹਨ। ਜਿਨ੍ਹਾਂ ਵਿਚ 1500 ਤੋਂ ਵੱਧ ਬੱਚਿਆਂ ਨੇ ਸ਼ਮੂਲੀਅਤ ਕੀਤੀ।ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਐਜੂਕੇਸ਼ਨ ਸੈਲ ਦੇ ਚੇਅਰਮੈਨ ਵਿਕਰਮ ਸਿੰਘ ਰੋਹਿਣੀ, ਖੇਡ ਸੈਲ ਦੇ ਚੇਅਰਮੈਨ ਗੁਰਦੀਪ ਸਿੰਘ ਬਿੱਟੂ ਤੇ ਕੋ ਚੇਅਰਮੈਨ ਜ਼ੋਰਾਵਰ ਸਿੰਘ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਸਮਰ ਕੈਂਪ ਲਗਾਏ ਗਏ ਹਨ।

    ਇਹਨਾਂ ਵਿਚ ਬੱਚਿਆਂ ਨੂੰ ਸਿੱਖਿਆ ਦੀਆਂ ਐਕਸਟਰਾ ਕਲਾਸਾਂ, ਦੇ ਨਾਲ ਗਤਕਾ ਸਿੱਖਲਾਈ, ਸੰਗੀਤ ਸਿੱਖਲਾਈ, ਵੱਖ ਵੱਖ ਐਕਸਟਰਾ ਕਰੀਕੁਲਰ ਗਤੀਵਿਧੀਆਂ ਤੇ ਗੁਰਬਾਣੀ ਕਲਾਸਾਂ ਸਮੇਤ ਵੱਖ ਵੱਖ ਵੰਨਗੀਆਂ ਦੀ ਸਿੱਖਲਾਈ ਦਿੱਤੀ ਗਈ। ਸਰਦਾਰ ਰੋਹਿਣੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਾਸਤੇ ਕਮੇਟੀ ਮੁਲਾਜ਼ਮਾਂ ਦੇ ਨਾਲ ਨਾਲ ਸਮੂਹ ਸਕੂਲ ਸਟਾਫ ਵੱਲੋਂ ਵੱਡਮੁੱਲਾ ਸਹਿਯੋਗ ਦਿੱਤਾ ਗਿਆ।