ਫਗਵਾੜਾ ( ਨਰੇਸ਼ ਪੱਸੀ ):- ਲੋਕਸਭਾ ਚੋਣਾਂ ਲਈ ਹੁਸ਼ਿਆਰਪੁਰ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸ. ਸੋਹਨ ਸਿੰਘ ਠੰਡਲ ਦੇ ਫਗਵਾੜਾ ਵਿਧਾਨਸਭਾ ਹਲਕੇ ਦੇ ਚੋਣ ਦਫਤਰ ਦਾ ਉਦਘਾਟਨ ਨੇੜੇ ਚੱਡਾ ਮਾਰਕਿਟ ਜੀ.ਟੀ. ਰੋਡ ਫਗਵਾੜਾ ਵਿਖੇ ਐਸ ਜੀ ਪੀ ਸੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋ ਗੁਰੂ ਸਾਹਿਬ ਦਾ ਉਟ ਆਸਰਾ ਲੈਦੇ ਹੋਏ ਕੀਤਾ ਗਿਆ। ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸ. ਰਜਿੰਦਰ ਸਿੰਘ ਚੰਦੀ ਦੀ ਦੇਖਰੇਖ ਹੇਠ ਸਵੇਰੇ 9 ਵਜੇ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਦਫਤਰ ਦੇ ਉਦਘਾਟਨ ਸਬੰਧੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਪਹੁੰਚੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਰਨੈਲ ਸਿੰਘ ਵਾਹਦ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਹਰੇਕ ਵੋਟਰ ਨੂੰ ਆਪਣੇ ਅਧਿਕਾਰ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਉਨਾ ਕਿਹਾ ਕਿ ਇਸ ਵੇਲੇ ਸ੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਹਵਾ ਚੱਲ ਰਹੀ ਤੇ ਪੰਜਾਬ ਵਿੱਚ ਵੱਡੇ ਮਾਰਜਨ ਨਾਲ ਜਿੱਤਾਂ ਪ੍ਰਾਪਤ ਹੋਣਗੀਆਂ ਉਹਨਾਂ ਸ੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸ. ਸੋਹਨ ਸਿੰਘ ਠੰਡਲ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਹਲਕਾ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ 1 ਜੂਨ ਨੂੰ ਫਗਵਾੜਾ ਵਿਧਾਨਸਭਾ ਹਲਕੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ‘ਚ ਵੱਡੀ ਪੱਧਰ ‘ਤੇ ਸ੍ਰੋਮਣੀ ਅਕਾਲੀ ਦਲ (ਬ) ਦੇ ਚੋਣ ਨਿਸ਼ਾਨ ‘ਤੱਕੜੀ’ ਨੂੰ ਵੋਟਾਂ ਪੁਵਾ ਕੇ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸ. ਸੋਹਨ ਸਿੰਘ ਠੰਡਲ ਨੂੰ ਭਾਰੀ ਲੀਡ ਦੁਆਈ ਜਾਵੇਗੀ ਤਾਂ ਜੋ ਉਹਨਾਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ।

    ਇਸ ਮੋਕੇ ਐਸ.ਜੀ.ਪੀ.ਸੀ. ਮੈਂਬਰ ਗੁਰਪ੍ਰੀਤ ਕੌਰ ਰੂਹੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਤਵਿੰਦਰ ਸਿੰਘ ਛਾਬੜਾ, ਗੁਰਮੀਤ ਸਿੰਘ ਰਾਵਲਪਿੰਡੀ , ਗੁਰਮੁਖ ਸਿੰਘ ਚਾਨਾ, ਸਤਨਾਮ ਸਿੰਘ ਅਰਸੀ , ਤਜਿੰਦਰਪਾਲ ਸਿੰਘ ਬਿੱਟਾ, ਸਰਬਜੀਤ ਕੌਰ ਸਾਬਕਾ ਕੋਂਸਲਰ, ਸਤਵਿੰਦਰ ਸਿੰਘ ਘੁੰਮਣ, ਸ਼ਰਨਜੀਤ ਸਿੰਘ ਅਟਵਾਲ, ਅਵਤਾਰ ਸਿੰਘ ਭੁੰਗਰਨੀ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਬਲਜਿੰਦਰ ਸਿੰਘ ਠੇਕੇਦਾਰ, ਸੁਖਬੀਰ ਸਿੰਘ ਕਿੰਨੜਾ, ਅਵਤਾਰ ਸਿੰਘ ਮੰਗੀ, ਪਰਮਜੀਤ ਕੋਰ ਕੰਬੋਜ, ਪਰਮਿੰਦਰ ਸਿੰਘ ਜੰਡੂ, ਰਣਜੀਤ ਸਿੰਘ ਜੀਤੀ, ਸੁਖਵਿੰਦਰ ਸਿੰਘ ਕੰਬੋਜ, ਗੁਰਦਿਆਲ ਸਿੰਘ ਲੱਖਪੁਰ, ਨਰਿੰਦਰ ਸਿੰਘ ਗੋਲਡੀ, ਗੁਰਮੁੱਖ ਸਿੰਘ ਚਾਨਾ, ਗੁਰਵਿੰਦਰ ਵਿੱਕੀ, ਜਸਵਿੰਦਰ ਸਿੰਘ ਭਗਤਪੁਰਾ, ਜਸਵੀਰ ਸਿੰਘ ਰਾਣੀਪੁਰ, , ਸਰਬਜੀਤ ਕਾਕਾ, ਹਰਬੰਸ ਲਾਲ , ਸ਼ਿੰਗਾਰਾ ਸਿੰਘ , ਗੁਰਪ੍ਰੀਤ ਸਿੰਘ ਗੋਪੀ, ਸੁਖਵਿੰਦਰ ਸਿੰਘ ਕੰਬੋਜ, ਜਤਿੰਦਰ ਸ਼ਰਮਾ, ਕੁਲਵਿੰਦਰ ਸਿੰਘ ਕਿੰਦਾ, ਅਮ੍ਰਿਤਪਾਲ ਸਿੰਘ ਕੁਲਾਰ, ਜਸਵਿੰਦਰ ਸਿੰਘ ਬਸਰਾ, ਸੁਰਿੰਦਰ ਸਿੰਘ ਸ਼ਿੰਦਾ, ਪਰਮਿੰਦਰ ਸਿੰਘ ਲਾਡੀ, ਸਰਬਜੀਤ ਸਿੰਘ ਕਾਕਾ, ਗੁਰਸਿਮਰ ਸਿੰਘ , ਆਸੂ ਛਾਬੜਾ, ਸੁਖਦੀਪ ਸਿੰਘ ਵਾਲੀਆਂ , ਰੋਹਿਤ ਪਾਲ. ਆਦਿ ਹਾਜਰ ਸਨ।
    ਤਸਵੀਰ – ਫਗਵਾੜਾ ਵਿਖੇ ਸ੍ਰੋਮਣੀ ਅਕਾਲੀ ਦਲ (ਬ) ਦੇ ਚੋਣ ਦਫਤਰ ਦੇ ਉਦਘਾਟਨ ਸਮੇਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਪਾਰਟੀ ਉੱਮੀਦਵਾਰ ਸ. ਸੋਹਨ ਸਿੰਘ ਠੰਡਲ , ਸ. ਜਰਨੈਲ ਸਿੰਘ ਵਾਹਦ, ਸ. ਰਣਜੀਤ ਸਿੰਘ ਖੁਰਾਣਾ, ਸ. ਰਜਿੰਦਰ ਸਿੰਘ ਚੰਦੀ, ਗੁਰਪ੍ਰੀਤ ਕੋਰ ਰੂਹੀ ਅਤੇ ਹੋਰ।