ਪੰਜਾਬ ਡੈਸਕ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪਹਾੜਾਂ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਠੰਢ ਵਧ ਗਈ ਹੈ। ਸੰਘਣੀ ਧੁੰਦ ਦਾ ਕਹਿਰ ਅਜੇ ਜਾਰੀ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਤੜਕੇ ਹੀ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜਿਸ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਸੀ।ਇਸ ਦੇ ਨਾਲ ਹੀ ਆਉਣ ਵਾਲੇ ਪੰਜ ਦਿਨਾਂ ‘ਚ ਠੰਡ ਹੋਰ ਵਧੇਗੀ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। . ਵਿਭਾਗ ਦੀ ਚੇਤਾਵਨੀ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਰਹੇਗੀ।