ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਰਾਤ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਇੱਕ ਫ਼ਰਨੀਚਰ ਸ਼ੋਅਰੂਮ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ ਸ਼ੋਅਰੂਮ ਦਾ ਇੱਕ ਕਰਮਚਾਰੀ ਜ਼ਖ਼ਮੀ ਹੋ ਗਿਆ। ਸ਼ੁਰੂਆਤੀ ਜਾਂਚ ਵਿੱਚ ਇਸ ਘਟਨਾ ਨੂੰ ਕੈਨੇਡਾ ਨਾਲ ਜੋੜਿਆ ਜਾ ਰਿਹਾ ਹੈ। ਪੁਲਿਸ ਫ਼ਿਲਹਾਲ ਗੋਲੀਆਂ ਚਲਾਉਣ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਟਰੇਸ ਕਰਕੇ ਫੜ ਲਿਆ ਜਾਵੇਗਾ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 9 ਵਜੇ ਅੰਮ੍ਰਿਤਸਰ ਦੇ ਪੂਰਬੀ ਮੋਹਨ ਨਗਰ ਸਥਿਤ ਗਗਨ ਫਰਨੀਚਰ ਸ਼ੋਅਰੂਮ ਵਿੱਚ ਵਾਪਰੀ। ਦੋ ਅਣਪਛਾਤੇ ਬਾਈਕ ਸਵਾਰਾਂ ਨੇ ਸ਼ੋਅਰੂਮ ‘ਤੇ ਲਗਭਗ 5 ਗੋਲੀਆਂ ਚਲਾਈਆਂ। ਜਿਸ ਕਾਰਨ ਪੂਰੇ ਸ਼ੋਅਰੂਮ ਦਾ ਸ਼ੀਸ਼ਾ ਟੁੱਟ ਗਿਆ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਦੋ ਗੋਲੀਆਂ ਸ਼ੋਅਰੂਮ ਵਿੱਚ ਕੰਮ ਕਰਨ ਵਾਲੇ ਲੜਕੇ ਨੂੰ ਲੱਗੀਆਂ।  ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹੁਣ ਉਹ ਖ਼ਤਰੇ ਤੋਂ ਬਾਹਰ ਹੈ।