ਅਮਰੀਕਾ ਦੇ ਲੇਵਿਸਟਨ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ (america lewiston mass shooting) ਵਿੱਚ 22 ਲੋਕਾਂ ਦੀ ਮੌਤ ਹੋ ਗਈ। 50 ਤੋਂ 60 ਲੋਕ ਜ਼ਖਮੀ ਹੋਏ ਹਨ। ਇਸ ਗੋਲੀਬਾਰੀ ‘ਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਪੁਲਿਸ ਮੁਤਾਬਕ ਬੁੱਧਵਾਰ ਰਾਤ ਨੂੰ ਇਕ ਸ਼ੂਟਰ ਨੇ ਗੋਲੀਬਾਰੀ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ। ਐਂਡਰੋਸਕੌਗਿਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਵੀ ਫੇਸਬੁੱਕ ‘ਤੇ ਸ਼ੱਕੀ ਦੀਆਂ ਦੋ ਫੋਟੋਆਂ ਸਾਂਝੀਆਂ ਕੀਤੀਆਂ ਹਨ।
ਲੇਵਿਸਟਨ ਪੁਲਿਸ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਉਹ ਲੇਵਿਸਟਨ ਵਿੱਚ ਗੋਲੀਬਾਰੀ ਦੇ ਸਬੰਧ ਵਿੱਚ ਇਕ ਵਾਹਨ ਦੀ ਭਾਲ ਕਰ ਰਹੇ ਹਨ। ਮੇਨ ਸਟੇਟ ਪੁਲਿਸ ਨੇ ਸੀਐਨਐਨ ਨੂੰ ਪੁਸ਼ਟੀ ਕੀਤੀ ਕਿ ਫੋਟੋ ਸ਼ੱਕੀ ਦੀ ਕਾਰ ਦੀ ਹੈ। ਕੇਂਦਰ ਨੇ ਕਿਹਾ ਕਿ ਉਹ ਮਰੀਜ਼ਾਂ ਨੂੰ ਦਾਖਲ ਕਰਨ ਲਈ ਖੇਤਰੀ ਹਸਪਤਾਲਾਂ ਨਾਲ ਤਾਲਮੇਲ ਕਰ ਰਹੇ ਹਨ।

ਪੁਲਿਸ ਨੇ ਹਮਲਾਵਰ ਦੀ ਫੋਟੋ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗੀ ਹੈ। ਲੇਵਿਸਟਨ ਵਿਚ ਸੈਂਟਰਲ ਮੇਨ ਮੈਡੀਕਲ ਸੈਂਟਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਸਮੂਹਿਕ ਗੋਲੀਬਾਰੀ ਵਿਚ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।