ਸ਼ਿਕਾਗੋ ‘ਚ ਇਕ ਵਾਰ ਫਿਰ ਗੋਲ਼ੀਬਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਹਾਦਸੇ ਵਿੱਚ ਸਕੂਲ ਤੋਂ ਪਰਤ ਰਹੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ ਕਰੀਬ 12.25 ਵਜੇ ਵਾਪਰੀ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]

ਸ਼ਿਕਾਗੋ ਫਾਇਰ ਡਿਪਾਰਟਮੈਂਟ ਦੇ ਬੁਲਾਰੇ ਲੈਰੀ ਲੈਂਗਫੋਰਡ ਨੇ ਕਿਹਾ, “ਦੋ ਵਾਹਨ ਰੁਕੇ ਤੇ ਕਈ ਲੋਕਾਂ ਨੇ ਬਾਹਰ ਨਿਕਲੇ ਅਤੇ ਚਾਰ ਲੋਕਾਂ ਨੇ ਸਕੂਲ ਤੋਂ ਵਾਪਸ ਆ ਰਹੇ ਲੜਕਿਆਂ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਨਾਰਥਵੈਸਟਰਨ ਮੈਮੋਰੀਅਲ ਹਸਪਤਾਲ ਲਿਜਾਇਆ ਗਿਆ ਅਤੇ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।”

ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਤੇ ਪੁਲਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ।