ਫ਼ਰੀਦਕੋਟ 21ਜੂਨ (ਵਿਪਨ ਮਿੱਤਲ) :- ਫਰੀਦਕੋਟ ਵਿੱਚ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਅਤੇ ਜਿਲੇ ਦੇ ਵਿੱਚ ਵੱਖ-ਵੱਖ ਲਗਭਗ ਇੱਕ ਦਰਜਨ ਤੋਂ ਵੱਧ ਸਮਾਗਮ ਕੀਤੇ ਗਏ। ਜਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਦਾ ਅੰਤਰਰਾਸ਼ਟਰੀ ਯੋਗ ਦਿਵਸ ਰੈਸਟ ਹਾਊਸ ਫਰੀਦਕੋਟ ਵਿਖੇ ਮਨਾਇਆ ਗਿਆ ਜਿੱਥੇ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਯੋਗ ਦੇ ਫਾਇਦਿਆਂ ਬਾਰੇ ਜਾਣਿਆ ਤੇ ਯੋਗ ਕੀਤਾ। ਜਿਲਾ ਪੱਧਰ ਦੇ ਇਸ ਸਮਾਗਮ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਸਹਾਇਕ ਕਮਿਸ਼ਨਰ ਜਨਰਲ ਫਰੀਦਕੋਟ ਸ੍ਰੀਮਤੀ ਨੀਲਮ ਰਾਣੀ ਜਿਲਾ ਸਿੱਖਿਆ ਅਫਸਰ ਅਤੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸਮੇਤ ਵੱਖ-ਵੱਖ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਹੋਏ ਸਮਾਗਮਾਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਗੱਕੜ ਨੇ ਵੀ ਸ਼ਮੂਲੀਅਤ ਕੀਤੀ।