ਜਲੰਧਰ ਵਿਖੇ 31 ਮਈ 2026 ਨੂੰ ਹੋਣ ਜਾ ਰਹੇ ਚਤੁਰਦਿਸ਼ ਸ਼੍ਰੀ ਸਨਾਤਨ ਧਰਮ ਸੰਮੇਲਨ ਸਬੰਧੀ ਸ਼੍ਰੀ ਸਨਾਤਨ ਧਰਮ ਸਮਿਤੀ (ਪੰਜਾਬ) ਵੱਲੋਂ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਨੂੰ ਵਿਸ਼ੇਸ਼ ਸੱਦੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਕ੍ਰਿਸ਼ਨ ਲਾਲ ਸਿੰਘਲਾ, ਹੇਮੰਤ ਸ਼ਰਮਾ ਅਤੇ ਨਵੀਨ ਸੱਗਰ ਵੱਲੋਂ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸ. ਮਨਜੀਤ ਸਿੰਘ ਟੀਟੂ ਅਤੇ ਅਮਰਪ੍ਰੀਤ ਸਿੰਘ ਨੂੰ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ।

ਸਮਿਤੀ ਮੈਂਬਰਾਂ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸੰਮੇਲਨ 31 ਮਈ ਨੂੰ ਸਵੇਰੇ 10 ਵਜੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ, ਮਾਡਲ ਹਾਊਸ, ਜਲੰਧਰ ਵਿਖੇ ਆਯੋਜਿਤ ਕੀਤਾ ਜਾਵੇਗਾ।

ਇਸ ਮੌਕੇ ਸ. ਮਨਜੀਤ ਸਿੰਘ ਟੀਟੂ ਅਤੇ ਅਮਰਪ੍ਰੀਤ ਸਿੰਘ ਨੇ ਸਮਿਤੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਏਕਤਾ, ਭਾਈਚਾਰੇ ਅਤੇ ਆਧਿਆਤਮਿਕਤਾ ਦਾ ਸੰਦੇਸ਼ ਦਿੰਦੇ ਹਨ ਅਤੇ ਲੋਕਾਂ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜਦੇ ਹਨ।