ਆਈਆਰਸੀਟੀਸੀ ਦੀ ਵੈੱਬਸਾਈਟ ਅਗਲੇ ਇੱਕ ਘੰਟੇ ਲਈ ਠੱਪ ਹੋ ਗਈ ਹੈ। ਇਸ ਕਾਰਨ ਰੇਲਵੇ ਟਿਕਟਾਂ ਦੀ ਬੁਕਿੰਗ ਸੰਭਵ ਨਹੀਂ ਹੈ।
ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਆਈਆਰਸੀਟੀਸੀ ਸਾਈਟ ਤਤਕਾਲ ਟਿਕਟ ਬੁਕਿੰਗ ਦੇ ਸਮੇਂ ਹੀ ਰੁਕ ਗਈ।
ਆਈਆਰਸੀਟੀਸੀ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਸਾਈਟ ‘ਤੇ ਸਾਂਭ ਸੰਭਾਲ ਦਾ ਕੰਮ ਚੱਲ ਰਿਹਾ ਹੈ, ਇਸ ਲਈ ਅਗਲੇ 1 ਘੰਟੇ ਲਈ ਕੋਈ ਬੁਕਿੰਗ ਨਹੀਂ ਹੋਵੇਗੀ। ਆਈਆਰਸੀਟੀਸੀ ਸੇਵਾ ਬੰਦ ਹੋਣ ਤੋਂ ਬਾਅਦ, ਤਤਕਾਲ ਟਿਕਟਾਂ ਦੀ ਬੁਕਿੰਗ ਕਰਨ ਵਾਲਿਆਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।