ਪੂਰੇ ਉਤਰ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਚੰਗੀ ਖਬਰ ਹੈ ਕਿ  ਸਰਹੱਦੀ ਖੇਤਰ ਅਜਨਾਲਾ ਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਅੰਮ੍ਰਿਤਸਰ, ਅਜਨਾਲਾ ਖੇਤਰ ਵਿੱਚ  ਤੇਜ਼ ਬਾਰਿਸ਼ ਅਤੇ ਗੜੇਮਾਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ  ਹੈ।ਦੱਸ ਦਈਏ ਕਿ  ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਦੇ ਕਰਕੇ ਲੋਕ ਗਰਮੀ ਤੋਂ ਪਰੇਸ਼ਾਨ ਸੀ। ਸਰਹੱਦੀ ਖੇਤਰ ਅੰਦਰ ਹੋਈ ਬਾਰਿਸ਼ ਦੇ ਚੱਲਦੇ ਕਿਸਾਨਾਂ ਦੇ ਚਿਹਰੇ ਵੀ ਖੁਸ਼ੀ ਨਾਲ ਖਿੜ ਗਏ ਹਨ।  ਇਹ ਮੀਂਹ ਕਿਸਾਨਾਂ ਲਈ ਲਾਹੇਵੰਦ ਹੈ ਕਿਉਂਕਿ ਬਾਰਿਸ਼ ਦੇ ਚੱਲਦੇ ਕਿਸਾਨਾਂ ਨੂੰ ਝੋਨਾ ਲਗਾਉਣ ਵਿੱਚ ਆਸਾਨੀ ਹੋਵੇਗੀ। ਜਲੰਧਰ ‘ਚ ਸ਼ਾਮ ਨੂੰ ਮੌਸਮ ਬਦਲ ਰਿਹਾ ਹੈ, ਤੇਜ਼ ਹਵਾਵਾਂ ਚੱਲਣ ਲੱਗ ਪਈਆਂ ਹਨ। ਫਿਲਹਾਲ ਗਰਮੀ ਤੋਂ ਕੋਈ ਬਹੁਤੀ ਰਾਹਤ ਨਹੀਂ ਹੈ, ਮੀਂਹ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਫਿਲਹਾਲ ਤੇਜ਼ ਤੂਫਾਨ ਸ਼ੁਰੂ ਹੋ ਗਿਆ ਹੈ।

    ਵਿਭਾਗ ਅਨੁਸਾਰ ਸਰਗਰਮ ਪੱਛਮੀ ਗੜਬੜੀ ਕਾਰਨ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਵੀਰਵਾਰ ਨੂੰ ਵੀ ਮੌਸਮ ਸੁਹਾਵਣਾ ਰਹਿ ਸਕਦਾ ਹੈ। ਮੀਂਹ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ।ਮੰਗਲਵਾਰ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੀ। ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਤਾਪਮਾਨ 40 ਡਿਗਰੀ ਤੋਂ ਉੱਪਰ ਸੀ। ਪੰਜਾਬ ਦਾ ਸਮਰਾਲਾ 45.8 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਇਹ ਆਮ ਨਾਲੋਂ 5.2 ਡਿਗਰੀ ਵੱਧ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਵੀ ਆਮ ਨਾਲੋਂ 4.6 ਡਿਗਰੀ ਜ਼ਿਆਦਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਮੀਂਹ ਦੇ ਨਾਲ-ਨਾਲ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।