ਮ੍ਰਿਤਕ ਭਾਵੇਸ਼ ਦੇ ਰਿਸ਼ਤੇ ਵਿੱਚ ਲੱਗਦੇ ਦਾਦਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਦੇ ਤੁਰੰਤ ਬਾਅਦ ਭਾਵੇਸ਼ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਮੁਹੱਲਾ ਨਿਵਾਸੀ ਪੱਪੂ ਅਤੇ ਈਸ਼ਵਰ ਦੱਤ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਨਾਭਾ ‘ਚ ਹੋਈ ਬਾਰਸ਼ ਕਾਰਨ ਉਨ੍ਹਾਂ ਦੇ ਇਲਾਕੇ ‘ਚ ਕਾਫੀ ਪਾਣੀ ਜਮ੍ਹਾ ਹੋ ਗਿਆ ਸੀ, ਜਿਸ ਕਾਰਨ ਉੱਥੇ ਲੱਗੇ ਬਿਜਲੀ ਦੇ ਖੰਭਿਆਂ ਵਿੱਚ ਅਕਸਰ ਕਰੰਟ ਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਰੀਬ 7-8 ਸਾਲ ਪਹਿਲਾਂ ਇੱਕ ਨੌਜਵਾਨ ਦੀ ਇਸੇ ਤਰ੍ਹਾਂ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ।ਸਥਾਨਕ ਲੋਕਾਂ ਅਨੁਸਾਰ, ਕਰੰਟ ਦੀ ਇਸ ਸਮੱਸਿਆ ਬਾਰੇ ਉਨ੍ਹਾਂ ਨੇ ਕਈ ਵਾਰ ਬਿਜਲੀ ਵਿਭਾਗ ਨੂੰ ਸੂਚਿਤ ਕੀਤਾ ਸੀ ਪਰ ਕਿਸੇ ਨੇ ਵੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਨਤੀਜੇ ਵਜੋਂ ਅੱਜ ਫਿਰ ਇੱਕ ਨੌਜਵਾਨ ਦੀ ਜਾਨ ਚਲੀ ਗਈ। ਮੁਹੱਲਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਾ ਸਿਰਫ਼ ਉਨ੍ਹਾਂ ਦੇ ਮੁਹੱਲੇ, ਸਗੋਂ ਪੂਰੇ ਸ਼ਹਿਰ ਵਿੱਚ ਲੱਗੇ ਬਿਜਲੀ ਦੇ ਖੰਭਿਆਂ ਦੀ ਜਾਂਚ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਦਰਦਨਾਕ ਘਟਨਾ ਦੁਬਾਰਾ ਨਾ ਵਾਪਰ ਸਕੇ।

