
Skip to content

ਜਲੰਧਰ ਫੋਲਡੀਵਾਲ ਹਾਦਸਾ: ਸਕਾਰਪੀਓ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਜਲੰਧਰ ਦੇ ਫੋਲਡੀਵਾਲ ਇਲਾਕੇ ਵਿੱਚ ਅੱਜ ਇਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਖੜ੍ਹੀ ਸਕਾਰਪੀਓ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੀ ਗੱਡੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਇਸ ਦਰਮਿਆਨ ਡਰਾਈਵਿੰਗ ਸੀਟ ‘ਤੇ ਬੈਠਾ ਵਿਅਕਤੀ ਵੀ ਅੱਗ ਦੀ ਚਪੇਟ ਵਿੱਚ ਆ ਗਿਆ ਅਤੇ ਬਾਹਰ ਨਿਕਲਣ ਦਾ ਮੌਕਾ ਨਾ ਮਿਲਣ ਕਾਰਨ ਜ਼ਿੰਦਾ ਸੜ ਗਿਆ।
ਘਟਨਾ ਨੂੰ ਵੇਖ ਕੇ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਟੀਮ ਨੇ ਅੱਗ ‘ਤੇ ਕਾਬੂ ਪਾਇਆ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਤੇ ਫੋਰੈਂਸਿਕ ਟੀਮ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

Related