
Skip to content

ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ BMS ਫੈਸ਼ਨ ਸ਼ੋਰੂਮ ਫਾਇਰਿੰਗ ਮਾਮਲਾ: ਮੁੱਖ ਮੁਲਜ਼ਮ ਗੋਲੀ ਲੱਗਣ ਤੋਂ ਬਾਅਦ ਕਾਬੂ, ਇੱਕ ਪਿਸਤੌਲ ਬਰਾਮਦ, ਦੂਜਾ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਕਿਸ਼ਨਪੁਰਾ ਚੌਕ ਨੇੜੇ ਸਥਿਤ BMS ਫੈਸ਼ਨ ਸ਼ੋਰੂਮ ‘ਤੇ ਕਰੀਬ 11 ਦਿਨ ਪਹਿਲਾਂ ਹੋਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੱਜ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਦੌਰਾਨ ਘੇਰਾਬੰਦੀ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।

ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਕੀਤੀ ਫਾਇਰਿੰਗ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਹੀ ਜ਼ਖ਼ਮੀ ਹੋ ਗਿਆ ਅਤੇ ਕਾਬੂ ਕਰ ਲਿਆ ਗਿਆ। ਮੌਕੇ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।
ਪੁਲਿਸ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਨਵਲ ਉਰਫ਼ ਬਿੱਲਾ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਸ ਦੀ ਪਹਿਚਾਣ ਕੁਸ਼ ਨਿਵਾਸ (ਘਾਸ ਮੰਡੀ, ਬਸਤੀ ਸ਼ੇਖ) ਵਜੋਂ ਹੋਈ ਹੈ, ਜਿਸਨੂੰ ਕਾਜ਼ੀ ਮੰਡੀ ਇਲਾਕੇ ਤੋਂ ਕਾਬੂ ਕੀਤਾ ਗਿਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮਾਂ ਨੇ ਸ਼ੋਰੂਮ ‘ਤੇ ਗੋਲੀਬਾਰੀ ਕਰਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਹੁਣ ਦੋਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ।
ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

Related