
Skip to content

ਜਲੰਧਰ ਵਿੱਚ ਲੁੱਟ ਦੀ ਵੱਡੀ ਵਾਰਦਾਤ, ਡਾਕਟਰ ਦੀ ਪਤਨੀ ਤੋਂ ਸੋਨੇ ਦੀ ਚੇਨ ਖੋਹੀ; ਇੱਕ ਲੁਟੇਰਾ ਗ੍ਰਿਫ਼ਤਾਰ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਜਲੰਧਰ ਦੇ ਐਸ.ਏ.ਐਸ. ਨਗਰ ਐਕਸਟੈਂਸ਼ਨ ਇਲਾਕੇ ਵਿੱਚ ਸਵੇਰੇ-ਸਵੇਰੇ ਲੁੱਟ-ਖੋਹ ਦੀ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਐਕਟਿਵਾ ‘ਤੇ ਸਵਾਰ ਦੋ ਲੁਟੇਰਿਆਂ ਨੇ ਇੱਕ ਡਾਕਟਰ ਦੀ ਪਤਨੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਅਤੇ ਲਾਕੇਟ ਖੋਹ ਲਿਆ, ਜਦੋਂ ਉਹ ਜਾਨਵਰਾਂ ਨੂੰ ਪਾਣੀ ਪਿਲਾ ਰਹੀ ਸੀ।
ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋਣ ਲੱਗੇ, ਪਰ ਇੱਕ ਰਾਹਗੀਰ ਨੇ ਹਿੰਮਤ ਦਿਖਾਉਂਦੇ ਹੋਏ ਆਪਣੀ ਕਾਰ ਨਾਲ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਨਾਲ ਇੱਕ ਲੁਟੇਰਾ ਡਿੱਗ ਗਿਆ ਅਤੇ ਉਸ ਦੀ ਲੱਤ ਟੁੱਟ ਗਈ। ਲੋਕਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਜਦਕਿ ਉਸ ਦਾ ਸਾਥੀ ਚੇਨ ਅਤੇ ਲਾਕੇਟ ਲੈ ਕੇ ਫਰਾਰ ਹੋ ਗਿਆ।
ਪੁਲਿਸ ਨੇ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਰਾਜਨ ਕੁਮਾਰ ਵਜੋਂ ਕੀਤੀ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਰਾਰ ਦੂਜੇ ਦੋਸ਼ੀ ਦੀ ਭਾਲ ਜਾਰੀ ਹੈ।

Related