ਜਲੰਧਰ ‘ਚ ਸੜਕਾਂ ਦੇ ਹਾਲਾਤ ‘ਤੇ ਲੋਕਾਂ ‘ਚ ਰੋਸ, ਚਿੱਕ-ਚਿੱਕ ਚੌਂਕ ਨੇੜੇ ਖਰਾਬ ਸੜਕ ਕਾਰਨ ਆਉਣ-ਜਾਣ ਵਾਲੇ ਪਰੇਸ਼ਾਨ

ਜਲੰਧਰ ਦੇ ਚਿੱਕ-ਚਿੱਕ ਚੌਂਕ ਨੇੜੇ ਸੜਕ ਦੀ ਮਾੜੀ ਹਾਲਤ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਖਰਾਬ ਸੜਕ ਕਾਰਨ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੋਕਾਂ ਨੇ ਦੱਸਿਆ ਕਿ ਟੁੱਟੀ ਸੜਕ, ਖੱਡਿਆਂ ਅਤੇ ਅਸੁਵਿਧਾ ਕਾਰਨ ਹਾਦਸਿਆਂ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਕੋਲੋਂ ਸੜਕ ਦੀ ਜਲਦ ਮੁਰੰਮਤ ਦੀ ਮੰਗ ਕੀਤੀ ਹੈ।  

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਰੋਜ਼ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੜਕ ਦੀ ਹਾਲਤ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ।