ਜਲੰਧਰ: ਭਾਜਪਾ ਆਗੂ ਤੇ ਸਾਬਕਾ ਵਿਧਾਇਕ ਸ. ਸਰਬਜੀਤ ਮੱਕੜ ਦੇ ਬੇਟੇ ਕੰਵਰ ਮੱਕੜ ਦਾ ਦਿਹਾਂਤ ਹੋ ਗਿਆ ਹੈ। ਲੀਵਰ ਦੀ ਬਿਮਾਰੀ ਤੋਂ ਪੀੜਤ ਕੰਵਰ ਦਾ ਚੇਨਈ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਪਿਤਾ ਸਰਬਜੀਤ ਮੱਕੜ ਨੇ ਆਪਣੇ ਪੁੱਤਰ ਦੇ ਦੇਹਾਂਤ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਕਰਨ ਤਿੰਨ ਪੁੱਤਰਾਂ ਵਿੱਚੋਂ ਸਰਬਜੀਤ ਮੱਕੜ ਦਾ ਸਭ ਤੋਂ ਵੱਡਾ ਪੁੱਤਰ ਸੀ।
