ਜਲੰਧਰ ਕੈਂਟ (ਵਿਕੀ ਸੂਰੀ )-ਰੇਲਵੇ ਸਟੇਸ਼ਨ ਨੇੜੇ ਰੇਲਗੱਡੀ ਤੋਂ ਹੇਠਾਂ ਉਤਰਣ ਵੇਲੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਉਸ ਦੀ ਲੱਤ ਵੱਢੀ ਗਈ।ਘਟਨਾ ਬੀਤੇ ਦਿਨ ਦੀ ਹੈ। ਜ਼ਖ਼ਮੀ ਵਿਅਕਤੀ ਦੀ ਪਛਾਣ ਸਰਬਜੀਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਅਤੇ ਐਂਬੂਲੈਂਸ ਨੂੰ ਦਿੱਤੀ। ਇਸ ਸਬੰਧੀ ਜਾਣਕਾਰੀ ਅਨੁਸਾਰ ਸਰਬਜੀਤ ਕਟਿਹਾਰ ਤੋਂ ਅੰਮ੍ਰਿਤਸਰ ਜਾ ਰਹੀ ਟਰੇਨ ‘ਤੇ ਸਵਾਰ ਸੀ। ਜਿਵੇਂ ਹੀ ਟਰੇਨ ਕੈਂਟ ਰੇਲਵੇ ਸਟੇਸ਼ਨ ਨੇੜੇ ਪਹੁੰਚੀ ਤਾਂ ਉਸਨੇਂ ਹੇਠਾਂ ਉਤਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਹ ਟਰੇਨ ਦੀ ਲਪੇਟ ‘ਚ ਆ ਗਿਆ ਅਤੇ ਘਟਨਾ ‘ਚ ਉਸ ਦੀ ਲੱਤ ਕੱਟੀ ਗਈ।ਸੂਚਨਾ ਮਿਲਦੇ ਹੀ ਜੀਆਰਪੀ ਥਾਣੇ ਦੇ ਇੰਚਾਰਜ ਐਸਆਈ ਜਗਦੀਸ਼ ਸਿੰਘ ਅਤੇ ਆਰਪੀਐਫ ਥਾਣੇ ਦੇ ਐਸਐਸਆਈ ਦਲੀਪ ਸਿੰਘ ਨੇ ਜ਼ਖ਼ਮੀ ਹਾਲਤ ਵਿੱਚ ਸਰਬਜੀਤ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਉਥੋਂ ਉਸ ਨੂੰ ਜੌਹਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ। ਉਹ ਮੈਡੀਕਲ ਜਾਂਚ ਲਈ ਗਇਆ ਸੀ ਅਤੇ ਉਸ ਦੀ ਰਿਪੋਰਟ ਆਉਣੀ ਬਾਕੀ ਸੀ। ਇਸ ਤੋਂ ਪਹਿਲਾਂ ਹੀ ਉਸ ਨਾਲ ਇਹ ਹਾਦਸਾ ਵਾਪਰ ਗਿਆ ਸੀ।