Skip to content
ਜਲੰਧਰ (ਵਿੱਕੀ ਸੂਰੀ) ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 5.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰਿੰਕੂ ਉਰਫ ਗਾਂਧੀ ਆਪਣੇ ਦੋ ਸਾਥੀਆਂ ਨਾਲ ਪਿਛਲੇ 3 ਸਾਲਾਂ ਤੋਂ ਸਰਹੱਦ ਪਾਰ ਤੋਂ ਨਸ਼ਾ ਤਸਕਰਾਂ ਦੇ ਸੰਪਰਕ ਵਿਚ ਸੀ। ਉਨ੍ਹਾਂ ਖਿਲਾਫ NDPS ਐਕਟ ਤਹਿਤ ਪੀਐੱਸ ਡਵੀਜ਼ਨ ਨੰਬਰ 8 ਜਲੰਧਰ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਇਸੇ ਸਬੰਧੀ ਜਾਂਚ ਕੀਤੀ ਜਾ ਰਹੀ ਸੀ ਜਿਸ ਤਹਿਤ ਹੁਣ 3 ਵਿਅਕਤੀਆਂ ਨੂੰ ਗ੍ਰਿਫਤਾਰੀ ਕੀਤੀ ਗਈ ਹੈ।
Post Views: 2,025
Related