
Skip to content

ਆਦਮਪੁਰ ਨੇੜੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਇਲਾਕੇ ‘ਚ ਦਹਿਸ਼ਤ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਜ਼ਿਲ੍ਹਾ ਜਲੰਧਰ ਦੇ ਆਦਮਪੁਰ ਨੇੜਲੇ ਪਿੰਡ ਡਰੋਲੀ ਕਲਾਂ ਵਿੱਚ ਦਿਨ-ਦਿਹਾੜੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਉਰਫ਼ ਬਾਜਾ, ਵਾਸੀ ਡਮੂੰਡਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਉਰਫ਼ ਗੰਗੂ, ਵਾਸੀ ਡਰੋਲੀ ਕਲਾਂ, ਨੇ ਉਸ ‘ਤੇ 5 ਤੋਂ ਵੱਧ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਤੇ ਮੁਲਜ਼ਮ ਦੋਵਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਹਾਲਾਂਕਿ, ਕਤਲ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

Related