
Skip to content

ਜਲੰਧਰ ਹਾਈਟਸ-2 ਦੇ ਡੀ ਬਲਾਕ ’ਚ 24 ਸਾਲਾ ਮੁਟਿਆਰ ਦੀ ਮੌਤ
ਛੱਤ ਤੋਂ ਛਾਲ ਮਾਰਨ ਦੀ ਘਟਨਾ, ਥਾਣਾ ਸਦਰ ਪੁਲਿਸ ਵੱਲੋਂ ਜਾਂਚ ਸ਼ੁਰੂ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਜਲੰਧਰ ਹਾਈਟਸ-2 ਦੇ ਡੀ ਬਲਾਕ ਵਿੱਚ ਇੱਕ 24 ਸਾਲਾ ਮੁਟਿਆਰ ਵੱਲੋਂ ਫਲੈਟ ਦੀ ਛੱਤ ਤੋਂ ਛਾਲ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਮੁਟਿਆਰ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਜੈਸਮੀਨ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
ਥਾਣਾ ਸਦਰ ਦੇ ਸਬ-ਇੰਸਪੈਕਟਰ ਬਲਕਰਨ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਡੀ ਬਲਾਕ ਦੇ ਇੱਕ ਫਲੈਟ ਦੀ ਛੱਤ ਤੋਂ ਲੜਕੀ ਨੇ ਛਾਲ ਮਾਰ ਦਿੱਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜੈਸਮੀਨ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦੱਸੀ ਜਾ ਰਹੀ ਸੀ।
ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕਰਨ ਅਤੇ ਪੋਸਟਮਾਰਟਮ ਰਿਪੋਰਟ ਮਿਲਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related